18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨੀਟ ਦੀ ਪ੍ਰੀਖਿਆ ਦੇਣ ਜਾਣ ਵਾਲੇ ਵਿਦਿਆਰਥੀਆਂ ਦੇ ਨਾਲ ਇੱਕ ਪਰਿਵਾਰਕ ਮੈਂਬਰ ਨੂੰ ਵੀ ਮਿਲੇਗੀ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸੁਵਿਧਾ-ਚੀਮਾ

ਅਜੀਤ ਡੈਸਕ 12-06-2026

ਸੰਗਰੂਰ, 11 ਜੂਨ (ਧੀਰਜ ਪਸੋਰੀਆ)-ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿਤ ਵਿਚ ਇੱਕ ਹੋਰ ਲੋਕ ਪੱਖੀ ਤੇ ਸੰਵੇਦਨਸ਼ੀਲ ਫੈਸਲਾ ਲਿਆ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਨੀਟ ਦੀ ਪ੍ਰੀਖਿਆ ਦੇਣ ਜਾਣ ਵਾਲੇ 28 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ 20, 21 ਤੇ 22 ਜੂਨ ਦੌਰਾਨ ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਇਨ੍ਹਾਂ ਹੀ ਨਹੀਂ ਬੱਚਿਆਂ ਦੇ ਨਾਲ ਜਾਣ ਵਾਲੇ ਇੱਕ ਪਰਿਵਾਰਕ ਮੈਂਬਰ ਨੂੰ ਵੀ ਇਹ ਸੁਵਿਧਾ ਦਿੱਤੀ ਜਾਵੇਗੀ। ਇਹ ਫੈਸਲਾ ਨਾ ਸਿਰਫ਼ ਹਜ਼ਾਰਾਂ ਪਰਿਵਾਰਾਂ ਦਾ ਆਰਥਿਕ ਬੋਝ ਘਟਾਏਗਾ ਸਗੋਂ ਬੱਚਿਆਂ ਨੂੰ ਆਪਣੇ ਭਵਿੱਖ ਦੇ ਮਹੱਤਵਪੂਰਨ ਪੜਾਅ ਵੱਲ ਬਿਨ੍ਹਾਂ ਕਿਸੇ ਚਿੰਤਾ ਦੇ ਅੱਗੇ ਵਧਣ ਦਾ ਹੌਸਲਾ ਵੀ ਦੇਵੇਗਾ।

ਪਿਛਲੀ ਖ਼ਬਰ ਐੱਸ.ਆਈ.ਆਰ. ਸੰਬੰਧੀ ਜ਼ਿਲ੍ਹਾ ਪੱਧਰੀ ਚੋਣ ਅਮਲੇ ਦੀ ਹੋਈ ਵਿਸ਼ੇਸ਼ ਟਰੇਨਿੰਗ ਅਗਲੀ ਖ਼ਬਰ ਗਿਆਨੀ ਰਘਬੀਰ ਸਿੰਘ ਨੇ ਸਰਕਾਰ ਦੀ ਚਾਕਰੀ ਨੂੰ ਦਿੱਤੀ ਤਰਜੀਹ, ਅਕਾਲ ਤਖ਼ਤ ਦੇ ਹੁਕਮਾਂ ਦੀ ਕੀਤੀ ਉਲੰਘਣਾ- ਸਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।