21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੰਡਿਤ ਨਹਿਰੂ ਨੇ ਪੰਜਾਬ ਨੂੰ ਖੇਤੀਬਾੜੀ ਯੂਨੀਵਰਸਿਟੀ ਦੇ ਕੇ ਖੇਤੀਬਾੜੀ ਨੂੰ ਨਵੀਂ ਦਿਸ਼ਾ ਦਿੱਤੀ-ਰੰਧਾਵਾ

ਅਜੀਤ ਡੈਸਕ 12-06-2026

ਚੰਡੀਗੜ੍ਹ, 11 ਜੂਨ (ਵਿਕਰਮਜੀਤ ਸਿੰਘ ਮਾਨ)-ਸੀਨੀਅਰ ਕਾਂਗਰਸੀ ਆਗੂ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੌਜੂਦਾ ਪ੍ਰਧਾਨ ਮੰਤਰੀ ਮੋਦੀ ਦੀ ਤੁਲਨਾ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨਾਲ ਕੀਤੇ ਜਾਣ ਦੇ ਮੁੱਦੇ 'ਤੇ ਕਿਹਾ ਕਿ ਸਵ. ਨਹਿਰੂ ਦੇਸ਼ ਦੀ ਆਜ਼ਾਦੀ ਲਈ ਕਈ ਵਾਰ ਜੇਲ੍ਹ ਗਏ ਤੇ ਲਾਠੀਚਾਰਜ ਦਾ ਸਾਹਮਣਾ ਕੀਤਾ। ਉਨ੍ਹਾਂ ਦੀ ਤੁਲਨਾ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਾ ਗਲਤ ਹੈ। ਰੰਧਾਵਾ ਨੇ ਕਿਹਾ ਕਿ ਪੰਡਿਤ ਨਹਿਰੂ ਰਾਸ਼ਟਰ ਦੇ ਨਿਰਮਾਤਾ ਸਨ। ਉਨ੍ਹਾਂ ਨੇ ਪੰਜਾਬ ਸਗੋਂ ਪੂਰੇ ਦੇਸ਼ ਨੂੰ ਖੇਤੀਬਾੜੀ ਨੂੰ ਇਕ ਨਵੀਂ ਦਿਸ਼ਾ ਦਿੱਤੀ। ਅੱਜ ਪੂਰੀ ਦੁਨੀਆ ਇਸ ਦੀ ਮਹੱਤਤਾ ਨੂੰ ਸਮਝਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਰਫ਼ ਵੋਟ ਕੱਟਣ ਦੀ ਰਾਜਨੀਤੀ ਖੇਡ ਰਹੇ ਹਨ।

ਪਿਛਲੀ ਖ਼ਬਰ ਨਿਗਮ ਦਾ ਥੱਪੜ ਕਾਂਡ ਹੋਰ ਭਖਿਆ ਅਗਲੀ ਖ਼ਬਰ ਕੁਝ ਦਿਨਾਂ ਵਿਚ ਸ਼ੁਰੂ ਹੋਵੇਗਾ ਬੰਗਾ ਰੋਡ ਦਾ ਨਿਰਮਾਣ ਕਾਰਜ-ਡਾ. ਰਾਜ ਕੁਮਾਰ ਚੱਬੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।