06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਭੁਪਿੰਦਰ ਸਿੰਘ ਬਾਜਵਾ ਬਟਾਲਾ ਨਗਰ ਨਿਗਮ ਦੇ ਮੇਅਰ ਬਣੇ <br/>

ਅਜੀਤ ਡੈਸਕ 12-06-2026

ਬਟਾਲਾ, 11 ਜੂਨ (ਸਤਿੰਦਰ ਸਿੰਘ)-ਬਟਾਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਅੱਜ ਚੁਣੇ ਗਏ ਕੌਂਸਲਰਾਂ ਦੀ ਸਰਬਸੰਮਤੀ ਨਾਲ ਸੰਪੰਨ ਹੋਈ | ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਮਿਸ਼ਨਰ ਜਲੰਧਰ ਡਵੀਜ਼ਨ ਸ੍ਰੀ ਰਾਮ ਅਤੇ ਕਮਿਸ਼ਨਰ ਨਗਰ ਨਿਗਮ ਬਟਾਲਾ ਗੁਰਸਿਮਰਨ ਸਿੰਘ ਢਿੱਲੋਂ ਵੀ ਹਾਜ਼ਰ ਸਨ | ਭੁਪਿੰਦਰ ਸਿੰਘ ਬਾਜਵਾ ਨੂੰ ਮੇਅਰ ਚੁਣਿਆ ਗਿਆ, ਜਦੋਂ ਕਿ ਸੁਖਰਾਜ ਕੌਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਨੀਲਮ ਚੌਹਾਨ ਨੂੰ ਡਿਪਟੀ ਮੇਅਰ ਦੀ ਜ਼ਿੰਮੇਵਾਰੀ ਸੌਂਪੀ ਗਈ | ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ 'ਆਪ' ਦੀ ਟੀਮ ਪੂਰੀ ਇਮਾਨਦਾਰੀ ਤੇ ਵਚਨਬੱਧਤਾ ਨਾਲ ਕੰਮ ਕਰੇਗੀ |

ਪਿਛਲੀ ਖ਼ਬਰ ਹਸਨਪ੍ਰੀਤ ਭਾਰਦਵਾਜ ਨਗਰ ਨਿਗਮ ਬਰਨਾਲਾ ਦੇ ਬਣੇ ਪਹਿਲੇ ਮੇਅਰ <br/> ਅਗਲੀ ਖ਼ਬਰ ਪਦਮਜੀਤ ਸਿੰਘ ਮਹਿਤਾ ਦੂਜੀ ਵਾਰ ਬਣੇ ਬਠਿੰਡਾ ਦੇ ਮੇਅਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।