25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸ੍ਰੀ ਦਰਬਾਰ ਸਾਹਿਬ ਪਰਿਕਰਮਾ ਵਿਖੇ ਰਾਤ ਸਮੇਂ ਸੁਰੱਖਿਆ ਸੇਵਾਵਾਂ ਲਈ ਸਾਬਕਾ ਸਿੱਖ ਸੈਨਿਕਾਂ ਦੀ ਕੀਤੀ ਜਾਵੇਗੀ ਭਰਤੀ <br/>

ਅਜੀਤ ਡੈਸਕ 14-06-2026
ਅੰਮਿ੍ਤਸਰ, 13 ਜੂਨ (ਜਸਵੰਤ ਸਿੰਘ ਜੱਸ)-ਤਿੰਨ ਦਿਨ ਪਹਿਲਾਂ ਦੇਰ ਰਾਤ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਇਕ ਵਿਅਕਤੀ ਨੂੰ ਮੌਕੇ 'ਤੇ ਕਾਬੂ ਕਰ ਲਏ ਜਾਣ ਦੇ ਮਾਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਰਾਤ ਸਮੇਂ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਹੋਰ ਸਟਾਫ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸੰਬੰਧੀ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਆਉਂਦੇ ਦਿਨਾਂ ਵਿਚ ਸੁਰੱਖਿਆ ਦੇ ਪੱਖ ਤੋਂ ਨਵੇਂ ਸਟਾਫ, ਖਾਸਕਰ ਸਾਬਕਾ ਸਿੱਖ ਸੈਨਿਕਾਂ ਦੀ ਭਰਤੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਟਾਫ ਨੂੰ ਵੀ ਦਿਨ ਰਾਤ ਆਪਣੀ ਡਿਊਟੀ ਮੁਸਤੈਦੀ ਨਾਲ ਨਿਭਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਦੋ ਦਿਨ ਸ੍ਰੀ ਦਰਬਾਰ ਸਾਹਿਬ ਸਮੂਹ ਦੀ ਪ੍ਰਭਾਵਿਤ ਹੋਈ ਬਿਜਲੀ ਸਪਲਾਈ 80 ਫੀਸਦੀ ਤੱਕ ਬਹਾਲ ਹੋ ਗਈ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਿਜਲੀ ਸਪਲਾਈ ਬਹਾਲ ਰੱਖਣ ਹਿਤ ਜੈਨਰੇਟਰਾਂ ਲਈ ਲੋੜੀਂਦੇ ਡੀਜ਼ਲ ਦੀ ਖਰੀਦ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ |

ਪਿਛਲੀ ਖ਼ਬਰ ਜੱਬੋਵਾਲ ਵਿਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਕੋਰ ਕਮੇਟੀ ਦਾ ਵਫ਼ਦ ਅੱਜ ਰਾਜਪਾਲ ਪੰਜਾਬ ਨੂੰ ਮਿਲੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।