26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਛੋਟੇ ਭਰਾ ਦੀ ਭੂਮਿਕਾ ਸਵੀਕਾਰ ਨਹੀਂ-ਪੁਰੀ <br/>

ਅਜੀਤ ਡੈਸਕ 14-06-2026

ਕੇਂਦਰ ਦੀਆਂ ਯੋਜਨਾਵਾਂ ਲੋਕਾਂ ਤੱਕ ਨਹੀਂ ਪਹੁੰਚ ਰਹੀਆਂ
ਲੁਧਿਆਣਾ, 13 ਜੂਨ (ਭੁਪਿੰਦਰ ਸਿੰਘ ਬੈਂਸ)-ਪੰਜਾਬ ਵਿਚ ਰਾਜਨੀਤਕ ਬਦਲਾਅ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀਆਂ ਕਈ ਲੋਕ ਭਲਾਈ ਯੋਜਨਾਵਾਂ ਪੰਜਾਬ ਵਿਚ ਪੂਰੀ ਤਰ੍ਹਾਂ ਲੋਕਾਂ ਤੱਕ ਨਹੀਂ ਪਹੁੰਚ ਰਹੀਆਂ ਅਤੇ ਜੋ ਯੋਜਨਾਵਾਂ ਲੋਕਾਂ ਤੱਕ ਪਹੁੰਚ ਰਹੀਆਂ ਹਨ, ਉਨ੍ਹਾਂ ਨੰੂ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਹੈ ਤੇ ਇਸ ਨੂੰ ਛੋਟੇ ਭਰਾ ਦੀ ਭੂਮਿਕਾ ਵਜੋਂ ਸਮਝਣਾ ਸਵੀਕਾਰ ਨਹੀਂ ਹੈ | ਪੰਜਾਬ 'ਚ ਵੀ ਰਾਜਨੀਤਕ ਬਦਲਾਅ ਦਾ ਸਮਾਂ ਆ ਗਿਆ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 12 ਸਾਲਾਂ ਦੇ ਕਾਰਜਕਾਲ ਮੌਕੇ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ 2014 ਤੋਂ ਬਾਅਦ ਦੇਸ਼ ਵਿਚ ਵਿਕਾਸ ਦੀ ਰਫ਼ਤਾਰ ਤੇਜ਼ ਹੋਈ ਹੈ ਅਤੇ ਕੇਂਦਰ ਦੀਆਂ ਯੋਜਨਾਵਾਂ ਜ਼ਮੀਨੀ ਪੱਧਰ 'ਤੇ ਲੋਕਾਂ ਨੰੂ ਲਾਭ ਦੇ ਰਹੀਆਂ ਹਨ | ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਤੇ ਬੋਲਦਿਆਂ ਪੁਰੀ ਨੇ ਕਿਹਾ ਕਿ ਦੁਨੀਆ ਦੇ ਕਈ ਦੇਸ਼ਾਂ 'ਚ ਤੇਲ ਦੀਆਂ ਕੀਮਤਾਂ 'ਚ ਵੱਡਾ ਵਾਧਾ ਹੋਇਆ, ਪਰ ਭਾਰਤ ਵਿਚ ਕੇਂਦਰ ਸਰਕਾਰ ਨੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਐਕਸਾਈਜ਼ ਡਿਊਟੀ ਘਟਾਈ | ਉਨ੍ਹਾਂ ਦੱਸਿਆ ਕਿ ਇਸ ਫ਼ੈਸਲੇ ਨਾਲ ਕੇਂਦਰ ਸਰਕਾਰ 'ਤੇ 1 ਲੱਖ ਕਰੋੜ ਰੁਪਏ ਦਾ ਵਾਧੂ ਬੋਝ ਪਿਆ, ਪਰ ਫਿਰ ਵੀ ਸਰਕਾਰ ਨੇ ਲੋਕਾਂ ਦੇ ਹਿਤ ਨੰੂ ਪਹਿਲ ਦਿੱਤੀ | ਉਨ੍ਹਾਂ ਕਿਹਾ ਕਿ ਭਾਰਤ ਦੀ ਮੋਬਿਲਿਟੀ ਭਵਿੱਖ 'ਚ ਸਿਰਫ਼ ਇਕ ਹੀ ਤਕਨਾਲੋਜੀ 'ਤੇ ਨਿਰਭਰ ਨਹੀਂ ਰਹੇਗੀ | ਇਲੈੱਕਟ੍ਰਾਨਿਕ ਵਾਹਨਾਂ ਦੇ ਨਾਲ-ਨਾਲ ਬਾਇਓਫਿਊਲ ਅਤੇ ਗ੍ਰੀਨ ਹਾਈਡਰੋਜਨ 'ਤੇ ਵੀ ਤੇਜ਼ੀ ਨਾਲ ਕੰਮ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਈ-85 ਫਿਊਲ ਆਮ ਪੈਟਰੋਲ ਨਾਲੋਂ ਕਰੀਬ 20 ਰੁਪਏ ਪ੍ਰਤੀ ਲੀਟਰ ਸਸਤਾ ਹੈ ਅਤੇ ਇਹ ਭਾਰਤੀ ਕਿਸਾਨਾਂ ਦੀ ਪੈਦਾਵਾਰ ਨਾਲ ਤਿਆਰ ਹੁੰਦਾ ਹੈ | ਅਕਾਲੀ-ਭਾਜਪਾ ਗੱਠਜੋੜ ਬਾਰੇ ਪੁੱਛੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਹੈ ਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਲੇ ਲੜੇਗੀ | ਉਨ੍ਹਾਂ ਕਿਹਾ ਕਿ ਭਾਜਪਾ ਨੰੂ ਛੋਟਾ ਭਰਾ ਸਮਝਣਾ ਵਾਲਿਆਂ ਨੰੂ ਹਕੀਕਤ ਸਮਝਣੀ ਚਾਹੀਦੀ ਹੈ | ਇਸ ਮੌਕੇ ਸੂਬਾ ਮੀਤ ਪ੍ਰਧਾਨ ਜਤਿੰਦਰ ਮਿੱਤਲ, ਸੂਬਾ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ, ਸੂਬਾ ਸਕੱਤਰ ਅਨਿਲ ਸਰੀਨ, ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਪ੍ਰਵੀਨ ਬਾਂਸਲ, ਅਮਰਜੀਤ ਸਿੰਘ ਟਿੱਕਾ, ਨਰਿੰਦਰ ਸਿੰਘ ਮੱਲ੍ਹੀ, ਡਾ. ਨਿਰਮਲ ਨਈਅਰ, ਨਵਲ ਜੈਨ, ਡਾ. ਸਤੀਸ਼ ਕੁਮਾਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਵਿਦੇਸ਼ੀ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ 3 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਕੈਨੇਡਾ ਦਾਖ਼ਲੇ ਦੀ ਅਰਜ਼ੀ ਮੈਂ ਖ਼ੁਦ ਵਾਪਸ ਲਈ, ਕਿਸੇ ਨੇ ਡਿਪੋਰਟ ਨਹੀਂ ਕੀਤਾ-ਪਰਮਬੰਸ ਸਿੰਘ ਬੰਟੀ ਰੋਮਾਣਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।