26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਗੁਰਦੁਆਰਾ ਡੇਹਰਾ ਸਾਹਿਬ ਵਿਖੇ ਅੱਜ ਹੋਵੇਗੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ <br/>

ਅਜੀਤ ਡੈਸਕ 14-06-2026
ਅੰਮਿ੍ਤਸਰ, 13 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਗੂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ 14 ਜੂਨ ਨੂੰ ਸਵੇਰੇ 7.30 ਵਜੇ (ਪਾਕਿਸਤਾਨੀ ਸਮੇਂ ਮੁਤਾਬਿਕ) ਲਾਹੌਰ ਦੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਪੰਜਵੇਂ ਪਾਤਸ਼ਾਹ ਤੇ ਸ਼ਹੀਦੀ ਪਰੰਪਰਾ ਦੇ ਬਾਨੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ ਅਤੇ 16 ਜੂਨ ਨੂੰ ਸ਼ਹੀਦੀ ਪੁਰਬ ਮੌਕੇ ਭੋਗ ਪਾਏ ਜਾਣਗੇ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਮਨਜੀਤ ਸਿੰਘ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਦੀ ਅਰਦਾਸ ਕਰਨ ਉਪਰੰਤ ਭਾਰਤ ਅਤੇ ਪਾਕਿ ਸਮੇਤ ਵੱਖ-ਵੱਖ ਮੁਲਕਾਂ ਦੀ ਹਾਜ਼ਰ ਸੰਗਤ ਵਲੋਂ ਸ਼ਹੀਦੀ ਅਸਥਾਨ ਨੂੰ ਸ਼ਰਧਾ ਤੇ ਸਤਿਕਾਰ ਨਾਲ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਦੁੱਧ ਨਾਲ ਇਸ਼ਨਾਨ ਕਰਵਾਏ ਜਾਣਗੇ | ਇਸ ਦੌਰਾਨ 14 ਤੋਂ 16 ਜੂਨ 'ਮਹਾਨ ਸ਼ਹੀਦੀ ਪੁਰਬ ਸਮਾਗਮ' ਹੋਵੇਗਾ | 15 ਜੂਨ ਨੂੰ ਸ਼ਾਮ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਰੈਣ ਸਬਾਇ ਕੀਰਤਨ ਸਮਾਗਮ ਵੀ ਹੋਵੇਗਾ |
ਗੁਰਦੁਆਰਾ ਪੰਜਾ ਸਾਹਿਬ ਪਹੁੰਚਣ 'ਤੇ ਜਥੇ ਦਾ ਨਿੱਘਾ ਸਵਾਗਤ
ਭਾਰਤੀ ਜਥਾ ਜ਼ਿਲ੍ਹਾ ਅਟਕ ਦੇ ਸ਼ਹਿਰ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪਹੁੰਚਿਆ | ਉੱਥੇ ਪਹੁੰਚਣ 'ਤੇ ਡੀ.ਪੀ.ਓ. ਅਟਕ, ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਡਿਪਟੀ ਸਕੱਤਰ (ਸ਼ਰਾਈਨਜ਼) ਫਰਾਜ਼ ਅੱਬਾਸ ਸਮੇਤ ਸਿੱਖ ਆਗੂ ਸੰਤੋਖ ਸਿੰਘ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਕੁਲਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਜਥਾ ਆਗੂ ਭੁਪਿੰਦਰ ਸਿੰਘ ਭਲਵਾਨ, ਗੁਰਮੀਤ ਸਿੰਘ ਬੂਹ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਪਰਮਜੀਤ ਸਿੰਘ ਚੰਡੋਕ ਆਦਿ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ |

ਪਿਛਲੀ ਖ਼ਬਰ 12 ਸਾਲਾਂ ਵਿਚ ਤਿੰਨ ਗੁਣਾ ਤੋਂ ਵੱਧ ਹੋਈ ਅੰਮਿ੍ਤਸਰ ਹਵਾਈ ਅੱਡੇ 'ਚ ਯਾਤਰੀ ਗਿਣਤੀ <br/> ਅਗਲੀ ਖ਼ਬਰ ਖੁਰਾਕ ਪੈਕਿੰਗ 'ਚ ਸਟੇਪਲ ਪਿੰਨਾਂ ਤੇ ਧਾਤੂ ਤਾਰਾਂ ਦੀ ਵਰਤੋਂ 'ਤੇ ਐਫ.ਐਸ.ਐਸ.ਏ.ਆਈ. ਦੀ ਸਖ਼ਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।