27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪੰਜਾਬ 'ਚ ਅਗਲੀ ਸਰਕਾਰ ਭਾਜਪਾ ਦੀ ਬਣਨੀ ਤੈਅ-ਮਨੋਹਰ ਲਾਲ ਖੱਟੜ <br/>

ਅਜੀਤ ਡੈਸਕ 14-06-2026
ਅਕਾਲੀ ਭਾਜਪਾ ਸੰਭਾਵਿਤ ਗੱਠਜੋੜ ਸੰਬੰਧੀ ਕਿਹਾ ਕਿ ਪਾਰਟੀ ਕਰੇਗੀ ਅੰਤਿਮ ਫ਼ੈਸਲਾ
ਅੰਮਿ੍ਤਸਰ, 13 ਜੂਨ (ਰੇਸ਼ਮ ਸਿੰਘ)-ਕੇਂਦਰੀ ਮੰਤਰੀ ਮਨੋਹਰ ਲਾਲ ਖਟੜ ਨੇ ਅੱਜ ਇਥੇ ਆਪਣੇ ਦੌਰੇ ਦੌਰਾਨ ਦਾਅਵਾ ਕੀਤਾ ਕਿ ਰਾਜ 'ਚ ਅਗਲੀ ਸਰਕਾਰ ਭਾਜਪਾ ਦੀ ਬਣਨੀ ਤੈਅ ਹੈ ਅਤੇ ਬੰਗਾਲ ਵਾਂਗ ਇਥੇ ਵੀ ਨਤੀਜੇ ਹੈਰਾਨੀਜਨਕ ਹੋਣਗੇ | ਅੱਜ ਇਥੇ ਵਪਾਰੀਆਂ ਨਾਲ ਇਕ ਹੋਟਲ 'ਚ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਟੜ ਨੇ ਦਾਅਵਾ ਕੀਤਾ ਕਿ ਭਾਜਪਾ ਰਾਜ 'ਚ 2027 ਦੀਆਂ ਚੋਣਾਂ ਲਈ ਤਿਆਰੀ ਕਰ ਰਹੀ ਹੈ ਤੇ ਇੱਥੇ 117 ਸੀਟਾਂ 'ਤੇ ਹੀ ਆਪਣੇ ਉਮੀਦਵਾਰ ਖੜੇ ਕਰਨ ਦੇ ਸਮਰੱਥ ਹੈ | ਉਨ੍ਹਾਂ ਅਕਾਲੀ ਦਲ ਨਾਲ ਭਾਜਪਾ ਦਾ ਸੰਭਾਵਿਤ ਗੱਠਜੋੜ ਬਾਰੇ ਕਿਹਾ ਕਿ ਇਹ ਪਾਰਟੀ ਦੀ ਨੀਤੀ ਤੇ ਲੀਡਰਸ਼ਿਪ ਦਾ ਫੈਸਲਾ ਹੋਵੇਗਾ | ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੀਆਂ 12 ਸਾਲਾਂ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਗਿਣਾਈਆਂ ਤੇ ਕਿਹਾ ਕਿ ਪੰਜਾਬ 'ਚ ਵੀ ਲੋਕ ਭਾਜਪਾ ਦੀ ਸਰਕਾਰ ਲਿਆਉਣਾ ਚਾਹੁੰਦੇ ਹਨ | ਉਨ੍ਹਾਂ ਬੀਤੇ ਦਿਨ 'ਆਪ' ਦੇ ਮੁਖੀ ਅਰਵਿੰਦ ਕੇਜਰੀਵਾਲ ਵਲੋਂ ਨਵੰਬਰ 'ਚ ਚੋਣਾਂ ਹੋਣ ਦੇ ਦਾਅਵੇ ਨੂੰ ਖਾਰਜ ਕਰਦਿਆਂ ਕਿਹਾ ਕਿ ਚੋਣਾ ਨਿਰਧਾਰਤ ਸਮੇਂ 'ਤੇ ਹੀ ਹੋਣਗੀਆਂ ਤੇ ਮੁਖ ਮੰਤਰੀ ਭਗਵੰਤ ਮਾਨ ਦਾ ਅਗਲੇ ਮੁਖ ਮੰਤਰੀ ਬਣਨ ਦਾ ਸੁਪਨਾ ਕਦੇ ਵੀ ਪੂਰਾ ਨਹੀਂ ਹੋਵੇਗਾ | ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ 'ਚ ਦੇਸ਼ 'ਚ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਤੇਜੀ ਨਾਲ ਵਿਕਾਸ ਹੋਇਆ ਹੈ ਤੇ ਸੜਕਾਂ, ਰੇਲਵੇ, ਹਵਾਈ ਸੇਵਾ ਅਤੇ ਬਿਜਲੀ ਉਤਪਾਦਨ 'ਚ ਵੱਡਾ ਸੁਧਾਰ ਹੋਇਆ ਹੈ | ਭਾਜਪਾ ਦਾ ਟੀਚਾ ਸੇਵਾ ਤੇ ਵਿਕਾਸ ਅਤੇ ਆਤਮ ਨਿਰਭਰ ਭਾਰਤ ਦੀ ਸੋਚ ਨੂੰ ਹੋਰ ਮਜਬੂਤ ਕਰਨਾ ਹੈ | ਉਨ੍ਹਾਂ ਰਾਜ 'ਚ ਅਮਨ ਕਾਨੂੰਨ ਦੀ ਸਥਿਤੀ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੈਂਗਸਟਰਵਾਦ ਦੀਆਂ ਘਟਨਾਵਾਂ ਕਾਰਨ ਲੋਕਾਂ 'ਚ ਡਰ ਤੇ ਚਿੰਤਾ ਹੈ | ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ ਸ਼ਵੇਤ ਮਲਿਕ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 28 ਤੋਂ 30 ਤੱਕ ਬੱਚਿਆਂ ਨੂੰ ਪਿਆਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ-ਡਾ. ਸੀਮਾ ਗਰਗ ਅਗਲੀ ਖ਼ਬਰ ਅਬੋਹਰ ਰੈਲੀ 'ਚ ਗਰਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।