30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜੇਲ੍ਹ 'ਚ ਬੰਦ ਗੈਂਗਸਟਰ ਦੇ ਦੋ ਸਾਥੀ ਬਠਿੰਡਾ ਤੋਂ ਗਿ੍ਫ਼ਤਾਰ, ਦੋ ਦੇਸੀ ਪਿਸਤੌਲ ਤੇ 5 ਜ਼ਿੰਦਾ ਕਾਰਤੂਸ ਬਰਾਮਦ

ਅਜੀਤ ਡੈਸਕ 14-06-2026
ਜੇਲ੍ਹ ਵਿਚ ਬੰਦ ਗੈਂਗਸਟਰ ਫ਼ਿਰੋਜ਼ਪੁਰ ਖੇਤਰ ਵਿਚ ਚਲਾ ਰਿਹਾ ਸੀ ਅਪਰਾਧਿਕ ਨੈੱਟਵਰਕ- ਡੀ.ਜੀ.ਪੀ.
ਬਠਿੰਡਾ, 13 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ਼.) ਨੇ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਵਿਚ ਬੰਦ ਇਕ ਗੈਂਗਸਟਰ ਨਾਲ ਜੁੜੇ ਦੋ ਵਿਅਕਤੀਆਂ ਨੂੰ ਬਠਿੰਡਾ ਤੋਂ ਗਿ੍ਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਦੇਸੀ .32 ਬੋਰ ਪਿਸਤੌਲ ਸਮੇਤ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ¢ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਕੁਲਦੀਪ ਸਿੰਘ ਉਰਫ਼ ਚੀਮਾ ਵਾਸੀ ਪਿੰਡ ਆਕਲੀਆ ਕਲਾਂ (ਬਠਿੰਡਾ) ਤੇ ਅਭਿਮਾਨ ਸਿੰਘ ਉਰਫ਼ ਅਭੀ ਵਾਸੀ ਪਿੰਡ ਖੁੰਡੇਹਲਾਲ (ਸ੍ਰੀ ਮੁਕਤਸਰ ਸਾਹਿਬ) ਵਜੋਂ ਹੋਈ ਹੈ¢ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਵਿਚ ਦੱਸਿਆ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਫ਼ਿਰੋਜ਼ਪੁਰ ਖੇਤਰ ਵਿਚ ਸਰਗਰਮ ਇਕ ਜੇਲ੍ਹ ਵਿਚ ਬੰਦ ਗੈਂਗਸਟਰ ਵਲੋਂ ਚਲਾਏ ਜਾ ਰਹੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਸਨ | ਏ.ਡੀ.ਜੀ.ਪੀ. ਏ.ਜੀ.ਟੀ.ਐਫ਼. ਪ੍ਰਮੋਦ ਬਾਨ ਨੇ ਦੱਸਿਆ ਕਿ ਏ.ਜੀ.ਟੀ.ਐਫ. ਬਠਿੰਡਾ ਵਲੋਂ ਗਸ਼ਤ ਦੌਰਾਨ ਮਾਡਲ ਟਾਊਨ, ਫੇਸ-1 ਹੁੰਦੇ ਹੋਏ ਕੈਂਟ ਬਾਈਪਾਸ ਰਿੰਗ ਰੋਡ ਨੇੜੇ ਦੋ ਸ਼ੱਕੀ ਵਿਅਕਤੀ ਖੜ੍ਹੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਗੱਡੀ ਰੋਕ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ ਗੈਰ-ਕਾਨੂੰਨੀ ਹਥਿਆਰ ਅਤੇ ਜ਼ਿੰਦਾ ਕਾਰਤੂਸ ਬਰਾਮਦ ਹੋਏ ¢ ਇਸ ਸਬੰਧੀ ਥਾਣਾ ਸਿਵਲ ਲਾਈਨ ਬਠਿੰਡਾ ਵਿਚ ਉਕਤ ਦੋਵਾਂ ਖਿਲਾਫ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1575.80 ਫੁੱਟ ਅਗਲੀ ਖ਼ਬਰ ਨਸ਼ੇ ਦੀ ਲੱਤ ਖ਼ਿਲਾਫ਼ ਜੰਗ ਵਿਚ ਅਧਿਆਪਕਾਂ, ਮਾਪਿਆਂ ਤੇ ਸਮਾਜ ਦੀ ਭੂਮਿਕਾ ਸਭ ਤੋਂ ਵੱਧ ਮਹੱਤਵਪੂਰਨ-ਡਾ. ਬਲਬੀਰ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।