24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਲਾਹੌਰ 'ਚ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਅਰੰਭ

ਅਜੀਤ ਡੈਸਕ 15-06-2026

ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸ਼ਹੀਦੀ ਅਸਥਾਨ ਨੂੰ ਦੁੱਧ ਨਾਲ ਕਰਵਾਏ ਇਸਨਾਨ
ਅੰਮਿ੍ਤਸਰ, 14 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਗੂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਸਵੇਰੇ 7.30 ਵਜੇ (ਪਾਕਿਸਤਾਨੀ ਸਮੇਂ ਮੁਤਾਬਿਕ) ਲਾਹੌਰ ਦੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਪੰਜਵੇਂ ਪਾਤਸ਼ਾਹ ਅਤੇ ਸ਼ਹੀਦੀ ਪਰੰਪਰਾ ਦੇ ਬਾਨੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਈ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਦੀ ਅਰਦਾਸ ਕੀਤੀ ਗਈ | ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਨਰਲ ਸਕੱਤਰ ਸਤਵੰਤ ਕੌਰ, ਮੈਂਬਰ ਡਾ. ਮਿਮਪਾਲ ਸਿੰਘ, ਗਿਆਨੀ ਮਨਜੀਤ ਸਿੰਘ ਸਮੇਤ ਸਵਾਤ, ਖ਼ੈਬਰ ਪਖਤੂਨਖਵਾ, ਸ੍ਰੀ ਨਨਕਾਣਾ ਸਾਹਿਬ ਅਤੇ ਸਿੰਧ ਆਦਿ ਦੀ ਸੰਗਤ ਹਾਜ਼ਰ ਸੀ | ਇਸ ਤੋਂ ਪਹਿਲਾਂ ਹਾਜ਼ਰ ਸੰਗਤ ਵਲੋਂ ਸ਼ਹੀਦੀ ਅਸਥਾਨ ਨੂੰ ਸ਼ਰਧਾ ਤੇ ਸਤਿਕਾਰ ਨਾਲ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਦੁੱਧ ਨਾਲ ਇਸਨਾਨ ਕਰਵਾਏ ਗਏ | ਬੀਬੀ ਸਤਵੰਤ ਕੌਰ ਅਤੇ ਗਿਆਨੀ ਮਨਜੀਤ ਸਿੰਘ ਨੇ 'ਅਜੀਤ' ਨਾਲ ਲਾਹੌਰ ਤੋਂ ਉਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 16 ਜੂਨ ਨੂੰ ਸ਼ਹੀਦੀ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਭਲਕੇ 15 ਜੂਨ ਨੂੰ ਸ਼ਾਮ ਗੁਰਦੁਆਰਾ ਡੇਰਾ ਸਾਹਿਬ ਵਿਖੇ ਰੈਣ ਸਬਾਇ ਕੀਰਤਨ ਸਮਾਗਮ ਹੋਵੇਗਾ | ਜਿਸ 'ਚ ਭਾਈ ਵਿਕਰਮਜੀਤ ਸਿੰਘ, ਮਹੇਸ਼ ਕੁਮਾਰ, ਭਾਈ ਮਨਦੀਪ ਸਿੰਘ (ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ), ਉਮੇਸ਼ ਕੁਮਾਰ, ਕਬੀਰ ਕੁਮਾਰ, ਜਸਬੀਰ ਸਿੰਘ, ਇੰਦਰਜੀਤ ਸਿੰਘ, ਗੁਰਦੀਪ ਸਿੰਘ, ਹਰਵਿੰਦਰ ਸਿੰਘ, ਪ੍ਰਕਾਸ਼ ਸਿੰਘ ਅਤੇ ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਦੇ ਕੀਰਤਨੀ ਜਥੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕਰਨਗੇ |

ਪਿਛਲੀ ਖ਼ਬਰ 5 ਕਿਲੋ ਹੋਰ ਹੈਰੋਇਨ ਬਰਾਮਦ, ਨਾਬਾਲਗ ਸਮੇਤ ਦੋ ਗਿ੍ਫ਼ਤਾਰ, 30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ 27 ਤਹਿਸੀਲਦਾਰ ਤੇ 71 ਨਾਇਬ ਤਹਿਸੀਲਦਾਰ ਬਦਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।