24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਜਥੇਦਾਰ ਗੜਗੱਜ ਨੇ ਪੰਥਕ ਜਥੇਬੰਦੀਆਂ ਤੇ ਸਿੱਖ ਵਿਦਵਾਨਾਂ ਨੂੰ ਅੱਜ ਸੱਦਿਆ ਅਕਾਲ ਤਖ਼ਤ ਸਾਹਿਬ <br/>

ਅਜੀਤ ਡੈਸਕ 15-06-2026

ਅੰਮਿ੍ਤਸਰ, 14 ਜੂਨ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਬੇਅਦਬੀ ਮਾਮਲਿਆਂ ਸੰਬੰਧੀ ਪਾਸ ਤੇ ਲਾਗੂ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026, ਲੰਮੇ ਸਮੇਂ ਤੋਂ ਜੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਾਉਣ ਤੇ ਸਿੱਖ ਜਗਤ ਨੂੰ ਦਰਪੇਸ਼ ਹੋਰ ਭਖਦੇ ਪੰਥਕ ਮਾਮਲਿਆਂ ਸੰਬੰਧੀ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਜਲਦ ਹੋਣ ਜਾ ਰਹੀ ਹੈ | ਜਾਣਕਾਰ ਸੂਤਰਾਂ ਅਨੁਸਾਰ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਪੰਜ ਸਿੰਘ ਸਾਹਿਬਾਨ ਦੀ ਅਗਾਮੀ ਇਕੱਤਰਤਾ ਦੌਰਾਨ ਪੰਥਕ ਮਾਮਲਿਆਂ ਨੂੰ ਲੈ ਕੇ ਸਖਤ ਫੈਸਲੇ ਲੈਣ ਦੇ ਰੌਂਅ ਵਿਚ ਹਨ | 13 ਅਪ੍ਰੈਲ 2026 ਨੂੰ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਸਤਿਕਾਰ ਸੋਧ ਐਕਟ ਦੀਆਂ ਕੁਝ ਕਾਨੂੰਨੀ ਮੱਦਾਂ ਨੂੰ ਲੈ ਕੇ ਅਕਾਲ ਤਖਤ ਸਾਹਿਬ ਸਕੱਤਰੇਤ, ਸ਼੍ਰੋਮਣੀ ਕਮੇਟੀ ਅਤੇ ਕਈ ਸਿੱਖ ਜਥੇਬੰਦੀਆਂ ਵਲੋਂ ਇਤਰਾਜ ਉਠਾਏ ਜਾ ਰਹੇ ਹਨ | ਇਸ ਐਕਟ ਵਿਚਲੀਆਂ ਇਤਰਾਜ ਯੋਗ ਮੱਦਾਂ ਵਿਚ ਸੋਧ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਵੱਖ-ਵੱਖ ਥਾਵਾਂ 'ਤੇ ਵਿਸ਼ਾਲ ਪੰਥਕ ਇਕੱਤਰਤਾਵਾਂ ਵੀ ਕੀਤੀਆਂ ਜਾ ਚੁੱਕੀਆਂ ਹਨ | ਪ੍ਰਾਪਤ ਵੇਰਵਿਆਂ ਅਨੁਸਾਰ ਜਥੇਦਾਰ ਗੜਗੱਜ ਵਲੋਂ ਪੰਜ ਸਿੰਘ ਸਾਹਿਬਾਨ ਦੀ ਆਗਾਮੀ ਪ੍ਰਸਤਾਵਿਤ ਇਕੱਤਰਤਾ ਤੋਂ ਪਹਿਲਾਂ ਕੱਲ 15 ਜੂਨ ਦੀ ਸਵੇਰ ਨੂੰ ਵੀ ਅਕਾਲ ਤਖਤ ਸਾਹਿਬ ਵਿਖੇ ਪ੍ਰਮੁੱਖ ਸਿੱਖ ਜਥੇਬੰਦੀਆਂ ਅਤੇ ਨਾਮਵਰ ਸਿੱਖ ਵਿਦਵਾਨਾਂ ਦੀ ਅਹਿਮ ਇਕੱਤਰਤਾ ਸੱਦ ਲਈ ਗਈ ਹੈ |

ਪਿਛਲੀ ਖ਼ਬਰ ਅਗਲੇ ਸਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਅਮਿਤ ਸ਼ਾਹ ਨੇ ਸੰਭਾਲੀ ਕਮਾਨ ਅਗਲੀ ਖ਼ਬਰ ਈ-ਸ਼੍ਰਮ ਸਕੀਮ ਅਧੀਨ ਨਵੇਂ ਬਣੇ 1.50 ਲੱਖ ਰਾਸ਼ਨ ਕਾਰਡ ਧਾਰਕਾਂ ਦੇ ਪਰਿਵਾਰਾਂ ਲਈ ਮੁਫ਼ਤ ਅਨਾਜ ਦਾ ਕੋਟਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।