02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਜਾਤੀ-ਸੰਕੇਤਕ ਟਿੱਪਣੀਆਂ ਦੇ ਮਾਮਲੇ 'ਚ ਬਿੱਟੂ ਨੂੰ ਰਾਹਤ, ਸੁਣਵਾਈ 24 ਜੂਨ ਤੱਕ ਟਲੀ

ਅਜੀਤ ਡੈਸਕ 16-06-2026

ਚੰਡੀਗੜ੍ਹ, 15 ਜੂਨ (ਸੰਦੀਪ ਕੁਮਾਰ ਮਾਹਨਾ)–ਧੂਰੀ ਨਗਰ ਕੌਂਸਲ ਚੋਣਾਂ ਦੌਰਾਨ ਕੀਤੀਆਂ ਕਥਿਤ ਜਾਤੀ-ਸੰਕੇਤਕ ਟਿੱਪਣੀਆਂ ਦੇ ਮਾਮਲੇ ਵਿਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ | ਦਿੱਲੀ 'ਚ ਰੁਝੇਵਿਆਂ ਦਾ ਹਵਾਲਾ ਦਿੰਦਿਆਂ ਹੋਰ ਸਮਾਂ ਮੰਗੇ ਜਾਣ ਉਪਰੰਤ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅਗਲੀ ਸੁਣਵਾਈ 24 ਜੂਨ ਨੂੰ ਰੱਖੀ ਹੈ | ਮਾਮਲੇ ਸਬੰਧੀ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸਾਹਮਣੇ ਸੁਣਵਾਈ ਹੋਣੀ ਸੀ | ਹਾਲਾਂਕਿ ਰਵਨੀਤ ਸਿੰਘ ਬਿੱਟੂ ਨਿੱਜੀ ਤੌਰ 'ਤੇ ਪੇਸ਼ ਨਹੀਂ ਹੋਏ | ਉਨ੍ਹਾਂ ਦੀ ਥਾਂ ਉਨ੍ਹਾਂ ਦੇ ਵਕੀਲ ਨੇ ਕਮਿਸ਼ਨ ਅੱਗੇ ਹਾਜ਼ਰ ਹੋ ਕੇ ਲੋੜੀਂਦੇ ਦਸਤਾਵੇਜ਼ ਅਤੇ ਰਿਕਾਰਡ ਜਮਾਂ ਕਰਵਾਏ | ਇਸ ਦੌਰਾਨ ਸੰਗਰੂਰ ਦੇ ਐਸ.ਪੀ. ਰਾਜੇਸ਼ ਸਿੰਘ ਛਿੱਬਰ ਵੀ ਕਮਿਸ਼ਨ ਅੱਗੇ ਪੇਸ਼ ਹੋਏ ਅਤੇ ਮਾਮਲੇ ਨਾਲ ਸਬੰਧਿਤ ਜਾਂਚ ਰਿਪੋਰਟ ਪੇਸ਼ ਕੀਤੀ | ਕਮਿਸ਼ਨ ਵਲੋਂ ਪਹਿਲਾਂ ਸੰਗਰੂਰ ਪੁਲਿਸ ਤੋਂ ਇਸ ਸਬੰਧੀ ਵਿਸਥਾਰਪੂਰਵਕ ਰਿਪੋਰਟ ਮੰਗੀ ਗਈ ਸੀ |

ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਵਧੀਆਂ ਸਿਆਸੀ ਪਾਰਟੀਆਂ ਦੀਆਂ ਗੁਪਤ ਮੀਟਿੰਗਾਂ ਅਗਲੀ ਖ਼ਬਰ ਮਾਮਲਾ ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਫੋਰਸਾਂ ਦੀਆਂ ਗਤੀਵਿਧੀਆਂ ਦੀ ਸੂਚਨਾ ਪਾਕਿ ਤੇ ਕੈਨੇਡਾ ਭੇਜਣ ਦਾ-ਅੰਮਿ੍ਤਸਰ ਨਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।