ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ) ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੇ ਪਿੰਡ ਸੰਗਵਾਂ ਵਿਖੇ ਇਕ ਨਸ਼ੇੜੀ ਵਿਅਕਤੀ ਵਲੋਂ ਕੁੱਟਮਾਰ ਦੌਰਾਨ ਆਪਣੀ ਪਤਨੀ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ¢ ਘਟਨਾ ਦੀ ਖ਼ਬਰ ਮਿਲਦੇ ਹੀ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀ ਪਤੀ ਨੂੰ ਗਿ੍ਫ਼ਤਾਰ ਕਰ ਲਿਆ¢ ਤਰਨ ਤਾਰਨ ਦੇ ਪਿੰਡ ਮਾਨੋਚਾਹਲ ਦੇ ਰਹਿਣ ਵਾਲੇ ਮੁਖਤਾਰ ਸਿੰਘ ਦੇ ਪੁੱਤਰ ਲਵਪ੍ਰੀਤ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਭੈਣ ਗਗਨਦੀਪ ਕੌਰ ਦਾ ਵਿਆਹ 15 ਸਾਲ ਪਹਿਲਾਂ ਪੱਟੀ ਦੇ ਪਿੰਡ ਸੰਗਵਾਂ ਦੇ ਰਹਿਣ ਵਾਲੇ ਗੁਰਮੇਲ ਸਿੰਘ ਦੇ ਪੁੱਤਰ ਮਨਪ੍ਰੀਤ ਸਿੰਘ ਨਾਲ ਹੋਇਆ ਸੀ¢ ਉਸ ਦਾ ਜੀਜਾ ਨਸ਼ੇ ਕਰਨ ਦਾ ਆਦੀ ਸੀ ਅਤੇ ਉਸ ਦੀ ਭੈਣ ਨਾਲ ਅਕਸਰ ਕੁੱਟਮਾਰ ਕਰਦਾ ਰਹਿੰਦਾ ਸੀ, ਜਿਸ ਨੇ ਉਨ੍ਹਾਂ ਦੀ ਭੈਣ ਗਗਨਦੀਪ ਕੌਰ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ¢ ਜਾਂਚ ਅਧਿਕਾਰੀ ਏ.ਐਸ.ਆਈ. ਗੁਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਮਿ੍ਤਕ ਔਰਤ ਦੇ ਪਤੀ ਮਨਪ੍ਰੀਤ ਸਿੰਘ ਵਿਰੁੱਧ ਹੱਤਿਆ ਦਾ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਗਿਆ ਹੈ¢