25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਬੈਂਸ ਵਲੋਂ ਅੰਮਿ੍ਤਸਰ 'ਚ ਰਾਤਰੀ ਸਫ਼ਾਈ ਮੁਹਿੰਮ ਦਾ ਨਿਰੀਖਣ <br/>

ਅਜੀਤ ਡੈਸਕ 17-06-2026

ਅੰਮਿ੍ਤਸਰ, 16 ਜੂਨ (ਹਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੇ 'ਮਿਸ਼ਨ ਕਲੀਨ ਪੰਜਾਬ' ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਅੰਮਿ੍ਤਸਰ ਦੇ ਪੁਰਾਣੇ ਸ਼ਹਿਰ ਅੰਦਰ ਗਲੀਆਂ 'ਚ ਪੈਦਲ ਚੱਲ ਕੇ ਨਵੀਂ ਸ਼ੁਰੂ ਕੀਤੀ ਗਈ ਰਾਤਰੀ ਸਫ਼ਾਈ ਮੁਹਿੰਮ ਦਾ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਮੇਅਰ ਜਤਿੰਦਰ ਸਿੰਘ ਭਾਟੀਆ, ਵਿਧਾਇਕ ਅਜੈ ਗੁਪਤਾ, ਡੀ.ਸੀ. ਦਲਵਿੰਦਰਜੀਤ ਸਿੰਘ, ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ, ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਵੀ ਮੌਜੂਦ ਸਨ | ਉਪਰੰਤ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅੰਮਿ੍ਤਸਰ ਸਿਰਫ਼ ਇਕ ਸ਼ਹਿਰ ਨਹੀਂ, ਸਗੋਂ ਆਧਿਆਤਮਿਕਤਾ ਦਾ ਕੇਂਦਰ ਹੈ | ਉਨ੍ਹਾਂ ਦੱਸਿਆ ਕਿ ਹੁਣ ਪਹਿਲੀ ਵਾਰ ਸਫ਼ਾਈ ਕਾਰਜ ਦਿਨ ਦੇ ਸਮੇਂ ਤੱਕ ਸੀਮਿਤ ਨਹੀਂ ਰਹੇਗਾ | ਰੋਜ਼ਾਨਾ ਰਾਤ 10 ਵਜੇ ਤੋਂ ਸਵੇਰੇ 2:00 ਵਜੇ ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮਿ੍ਤ ਵੇਲੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਸਾਫ਼-ਸੁਥਰੀਆਂ ਸੜਕਾਂ ਮਿਲ ਸਕਣ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਨੇ ਵੱਖ-ਵੱਖ ਜ਼ਿਲਿ੍ਹਆਂ 'ਚ ਲਗਾਏ ਆਬਜ਼ਰਵਰ <br/> ਅਗਲੀ ਖ਼ਬਰ ਪਿੰਡ ਲੱਖਾ ਦੇ ਨੌਜਵਾਨ ਦੀ ਚਿੱਟੇ ਕਾਰਨ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।