24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਪ੍ਰਧਾਨ ਧਾਮੀ ਨੇ 20 ਜੂਨ ਨੂੰ ਸੱਦੀ ਅੰਤਿ੍ੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ

ਅਜੀਤ ਡੈਸਕ 17-06-2026
ਅੰਮਿ੍ਤਸਰ, 16 ਜੂਨ (ਜਸਵੰਤ ਸਿੰਘ ਜੱਸ)-ਬੀਤੇ ਦਿਨ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਵੀਡੀਓ ਵਾਇਰਲ ਮਾਮਲੇ 'ਚ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦੇਣ ਅਤੇ ਬੇਅਦਬੀ ਐਕਟ ਨੂੰ ਲੈ ਕੇ ਪੰਜਾਬ ਕੈਬਨਿਟ ਤੇ ਵਿਧਾਨ ਸਭਾ ਦੇ ਸਿੱਖ ਵਿਧਾਇਕਾਂ ਤੇ ਮੰਤਰੀਆਂ ਨੂੰ 29 ਜੂਨ ਨੂੰ ਤਲਬ ਕਰਨ ਦੇ ਆਦੇਸ਼ ਜਾਰੀ ਕਰਨ ਤੋਂ ਬਾਅਦ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਅੰਤਿ੍ੰਗ ਕਮੇਟੀ ਦੀ 20 ਜੂਨ ਨੂੰ ਵਿਸ਼ੇਸ਼ ਇਕੱਤਰਤਾ ਸੱਦ ਲਈ ਹੈ | ਉਕਤ ਜਾਣਕਾਰੀ ਸ਼ੋ੍ਰਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦਿੱਤੀ | ਜ਼ਿਕਰਯੋਗ ਹੈ ਕਿ ਐਡਵੋਕੇਟ ਧਾਮੀ ਕੁਝ ਹੋਰ ਸ਼ੋ੍ਰਮਣੀ ਕਮੇਟੀ ਅਹੁਦੇਦਾਰਾਂ ਤੇ ਮੈਂਬਰਾਂ ਨਾਲ ਅੱਜ-ਕੱਲ੍ਹ ਵਿਦੇਸ਼ ਦੌਰੇ 'ਤੇ ਹਨ ਤੇ ਉਨ੍ਹਾਂ ਦੇ 18 ਜਾਂ 19 ਜੂਨ ਨੂੰ ਦੇਸ਼ ਪਰਤਣ ਤੋਂ ਬਾਅਦ ਇਹ ਇਕੱਤਰਤਾ ਰੱਖੀ ਗਈ ਹੈ, ਜਿਸ ਵਿਚ ਬੇਅਦਬੀ ਸੋਧ ਐਕਟ ਤੇ ਵੀਡੀਓ ਵਾਇਰਲ ਮਾਮਲੇ ਤੋਂ ਇਲਾਵਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਸਮੇਤ ਹੋਰ ਪੰਥਕ ਮਾਮਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ |

ਪਿਛਲੀ ਖ਼ਬਰ 12 ਤਹਿਸੀਲਦਾਰ ਤੇ 17 ਨਾਇਬ ਤਹਿਸੀਲਦਾਰ ਬਦਲੇ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਨੇ ਵੱਖ-ਵੱਖ ਜ਼ਿਲਿ੍ਹਆਂ 'ਚ ਲਗਾਏ ਆਬਜ਼ਰਵਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।