27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਪੰਜਾਬ ਸਰਕਾਰ ਵਲੋਂ ਖੇਡਾਂ ਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ <br/>

ਅਜੀਤ ਡੈਸਕ 17-06-2026

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)-ਸੂਬੇ 'ਚ ਹੁਨਰ ਵਿਕਾਸ, ਨੌਕਰੀਆਂ ਦੇ ਮੌਕਿਆਂ ਅਤੇ ਬਰਾਮਦ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਉਦਯੋਗ ਤੇ ਵਣਜ ਵਿਭਾਗ ਵਲੋਂ ਰਾਸ਼ਟਰੀ ਪੱਧਰ ਦੀ ਇਕ ਕੇਂਦਰੀ ਸੰਸਥਾ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫ. ਡੀ. ਡੀ. ਆਈ.) ਨਾਲ ਰਣਨੀਤਕ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਗਿਆ ਹੈ | ਇਸ ਸਮਝੌਤੇ ਨਾਲ ਸੂਬੇ 'ਚ ਖੇਡਾਂ ਦੇ ਸਮਾਨ, ਜੁੱਤੀਆਂ ਅਤੇ ਚਮੜੇ ਦਾ ਸਾਮਾਨ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲੇਗੀ | ਇਸ ਸਮਝੌਤੇ ਲਈ ਵਿਭਾਗ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਸੂਬੇ ਦੀਆਂ ਰਵਾਇਤੀ ਸਮਰੱਥਾਵਾਂ ਨੂੰ ਤਕਨਾਲੋਜੀ-ਅਧਾਰਤ, ਵਿਸ਼ਵ ਪੱਧਰ 'ਤੇ ਮੁਕਾਬਲੇ ਵਾਲੀਆਂ ਸੰਸਥਾਵਾਂ ਵਿਚ ਬਦਲਣ ਦੀ ਦਿਸ਼ਾ 'ਚ ਇਕ ਫੈਸਲਾਕੁੰਨ ਕਦਮ ਹੈ | ਉਦਯੋਗ ਮੰਤਰੀ ਨੇ ਕਿਹਾ ਕਿ ਇਸ ਭਾਈਵਾਲੀ ਤਹਿਤ ਖੇਡ ਉਪਕਰਣਾਂ ਲਈ ਦੇਸ਼ ਦੇ ਪ੍ਰਮੁੱਖ ਨਿਰਮਾਣ ਕੇਂਦਰਾਂ ਵਿਚੋਂ ਇੱਕ ਜਲੰਧਰ ਵਿਚ ਪ੍ਰਸਤਾਵਿਤ ਸਪੋਰਟਸ ਗੁੱਡਜ਼ ਟੈਸਟਿੰਗ ਅਤੇ ਡਿਵੈਲਮੈਂਟ ਲੈਬ ਸਥਾਪਤ ਕੀਤੀ ਜਾਵੇਗੀ | ਇਸ ਤੋਂ ਇਲਾਵਾ, ਇਸ ਭਾਈਵਾਲੀ ਤਹਿਤ ਸੂਬੇ ਭਰ ਵਿਚ ਫੁੱਟਵੀਅਰ ਅਤੇ ਐਕਸੈਸਰੀਜ਼ ਟੈਸਟਿੰਗ ਸੈਂਪਲ ਕਲੈਕਸ਼ਨ ਸੈਂਟਰ ਸ਼ੁਰੂ ਕੀਤੇ ਜਾਣਗੇ | ਇਸ ਸਮਝੌਤੇ 'ਤੇ ਨਿਵੇਸ਼ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਅਮਿਤ ਢਾਕਾ ਦੀ ਮੌਜੂਦਗੀ ਵਿਚ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਜਸਪ੍ਰੀਤ ਸਿੰਘ ਅਤੇ ਐਫ.ਡੀ.ਡੀ.ਆਈ. ਦੇ ਮੈਨੇਜਿੰਗ ਡਾਇਰੈਕਟਰ ਵਿਵੇਕ ਸ਼ਰਮਾ ਵਲੋਂ ਹਸਤਾਖ਼ਰ ਕੀਤੇ ਗਏ |

ਪਿਛਲੀ ਖ਼ਬਰ ਜੰਮੂ-ਕਸ਼ਮੀਰ ਪੁਲਿਸ ਵਲੋਂ ਮਾਨਾਂਵਾਲਾ 'ਚ ਛਾਪੇਮਾਰੀ ਕਰਕੇ ਏ.ਕੇ. 47, ਪਿਸਟਲ ਤੇ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ <b... ਅਗਲੀ ਖ਼ਬਰ ਚੰਡੀਗੜ੍ਹ ਕ੍ਰੈਸਟ ਘੁਟਾਲਾ-ਸੀ.ਬੀ.ਆਈ. ਵਲੋਂ 75.34 ਕਰੋੜ ਰੁਪਏ ਦੀ ਧੋਖਾਧੜੀ ਮਾਮਲੇ 'ਚ ਪਹਿਲਾ ਦੋਸ਼ ਪੱਤਰ ਦਾਖ਼ਲ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।