28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਅਦਾਲਤ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਮਜੀਠੀਆ ਨੇ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ

ਬਿਕਰਮ ਸਿੰਘ ਮਜੀਠੀਆ ਦੀ ਵੀਡੀਓ 'ਚੋਂ ਲਈ ਗਈ ਤਸਵੀਰ | ਅਜੀਤ ਤਸਵੀਰ<br/> 17-06-2026

ਅੰਮਿ੍ਤਸਰ, 16 ਜੂਨ (ਜਸਵੰਤ ਸਿੰਘ ਜੱਸ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਿਛਲੇ ਦਿਨੀ ਮਜੀਠਾ ਥਾਣੇ ਵਿਖੇ ਦਰਜ ਇਕ ਕੇਸ 'ਚ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਸੱਚ ਨੂੰ ਚਾਹੇ ਕੁਝ ਸਮੇਂ ਲਈ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ ਪਰ ਸੱਚ ਨੂੰ ਹਰਾਇਆ ਨਹੀਂ ਜਾ ਸਕਦਾ | ਮਜੀਠੀਆ ਨੇ ਕਿਹਾ ਅਦਾਲਤ ਵਲੋਂ ਜ਼ਮਾਨਤ ਮਿਲਣ ਨਾਲ ਇਕ ਵਾਰ ਫਿਰ ਸੱਚਾਈ ਦੀ ਜਿੱਤ ਹੋਈ ਹੈ | ਉਨ੍ਹਾਂ ਆਖਿਆ ਕਿ ਇਸ ਮੁਸ਼ਕਿਲ ਸਮੇਂ ਦੌਰਾਨ ਗੁਰੂ ਸਾਹਿਬ ਦੀ ਅਪਾਰ ਕਿਰਪਾ, ਨਿਆਂਪਾਲਿਕਾ, ਜੱਜ ਤੇ ਵਕੀਲ ਸਾਹਿਬਾਨ ਅਤੇ ਹਰ ਸੱਜਣ ਅਤੇ ਸਾਥੀ ਦੇ ਸਹਿਯੋਗ ਲਈ ਦਿਲੋਂ ਧੰਨਵਾਦ, ਜਿਨ੍ਹਾਂ ਸੱਚ ਦਾ ਸਾਥ ਦਿੱਤਾ | ਉਨ੍ਹਾਂ ਕਿਹਾ ਕਿ ਮੈਂ ਇਨਸਾਫ ਪਸੰਦ ਹਾਂ ਤੇ ਇਨਸਾਫ਼ 'ਚ ਵਿਸ਼ਵਾਸ ਰੱਖਦਾ ਹਾਂ | ਉਸ ਦਿਨ ਮਜੀਠਾ 'ਚ ਜੋ ਕੁਝ ਹੋਇਆ ਮੈਂ ਆਪਣੀ ਜ਼ਿੰਮੇਵਾਰੀ ਸਮਝਦਿਆਂ ਕੀਤਾ ਤੇ ਗੁਰੂ ਸਾਹਿਬ ਨੇ ਹਰ ਕਦਮ 'ਤੇ ਆਪਣੀ ਮਿਹਰ ਬਣਾਈ ਰੱਖੀ ਅਤੇ ਚੜ੍ਹਦੀ ਕਲਾ ਬਖ਼ਸ਼ੀ | ਉਨ੍ਹਾਂ ਇਹ ਵੀ ਕਿਹਾ ਕਿ ਮੇਰੀ ਗ਼ੈਰ-ਹਾਜ਼ਰੀ 'ਚ ਬੜੀਆਂ ਗੱਲਾਂ ਹੋਈਆਂ |

ਪਿਛਲੀ ਖ਼ਬਰ ਪਾਕਿ ਦੇ ਰੱਖਿਆ ਬਜਟ 'ਚ 17.6 ਫ਼ੀਸਦੀ ਵਾਧੇ ਨਾਲ 3 ਖਰਬ ਅਲਾਟ <br/> ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਕੱਲ੍ਹ ਥਾਣਾ ਮਜੀਠਾ ਵਿਖੇ ਹੋਣਗੇ ਪੁਲਿਸ ਜਾਂਚ 'ਚ ਸ਼ਾਮਿਲ, 9 ਹੋਰ ਅਕਾਲੀ ਆਗੂਆਂ ਦੀ ਅਗਾਊਾ ਜ਼ਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।