ਚੰਡੀਗੜ੍ਹ, 16 ਜੂਨ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂਆਂ ਦੇ ਭਾਜਪਾ 'ਚ ਸ਼ਾਮਿਲ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਖ਼ਿਲਾਫ਼ ਬਿਆਨਬਾਜ਼ੀ ਕਰਨ ਜਾਂ ਟਕਰਾਅ ਵਾਲਾ ਰਵੱਈਆ ਅਪਣਾਉਣ ਦੀ ਬਜਾਏ ਇਕ ਸੱਚੇ ਸਿੱਖ ਵਜੋਂ ਉਥੇ ਹਾਜ਼ਰ ਹੋ ਕੇ ਆਪਣੀ ਗਲਤੀ ਸਵੀਕਾਰ ਕਰਨੀ ਚਾਹੀਦੀ ਹੈ ਅਤੇ ਪੰਥ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ | ਉਨ੍ਹਾਂ ਪੰਜਾਬ ਸਰਕਾਰ ਦੇ ਨਾਨਕ ਨਾਮ ਲੇਵਾ ਮੰਤਰੀਆਂ, ਆਈ.ਏ.ਐਸ. ਅਧਿਕਾਰੀਆਂ ਅਤੇ ਸਰਕਾਰ 'ਚ ਕੰਮ ਕਰਦੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਭਗਵੰਤ ਮਾਨ ਨੂੰ ਮੁਆਫ਼ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਨ੍ਹਾਂ ਨਾਲ ਕੋਈ ਮੀਟਿੰਗ, ਗੱਲਬਾਤ ਜਾਂ ਹੋਰ ਕਿਸੇ ਤਰ੍ਹਾਂ ਦਾ ਰਾਬਤਾ ਨਾ ਰੱਖਣ¢ਇਸ ਮੌਕੇ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਚਾਰ ਵਾਰ ਕੌਂਸਲਰ ਰਹੇ ਸੁਖਵਿੰਦਰ ਪਾਲ ਸਿੰਘ ਮਿੰਟਾ ਅਤੇ ਉਨ੍ਹਾਂ ਦੀ ਪਤਨੀ ਹਰਪ੍ਰੀਤ ਕੌਰ ਭਾਜਪਾ 'ਚ ਸ਼ਾਮਿਲ ਹੋ ਗਏ¢ ਸੁਖਵਿੰਦਰ ਪਾਲ ਸਿੰਘ ਮਿੰਟਾ ਦੋ ਵਾਰ ਅਤੇ ਹਰਪ੍ਰੀਤ ਕÏਰ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ¢ ਮਿੰਟਾ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਸਟੇਟ ਪੀ.ਏ.ਸੀ. ਮੈਂਬਰ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਸਨ¢ਉਨ੍ਹਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਗੁਰਬਿੰਦਰ ਸਿੰਘ ਅਟਵਾਲ ਦੇ ਪੁੱਤਰ ਰਾਜਪਾਲ ਅਟਵਾਲ ਨੇ ਵੀ ਭਾਜਪਾ 'ਚ ਸ਼ਮੂਲੀਅਤ ਕਰ ਲਈ¢ ਗੁਰਬਿੰਦਰ ਸਿੰਘ ਅਟਵਾਲ ਪੰਜਾਬ ਸਰਕਾਰ 'ਚ ਮੰਤਰੀ ਰਹਿ ਚੁੱਕੇ ਹਨ ਅਤੇ ਨੂਰਮਹਿਲ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਵੀ ਰਹੇ ਹਨ¢ਇਸ ਮੌਕੇ ਵਿਨੀਤ ਜੋਸ਼ੀ ਤੇ ਹੋਰ ਸੀਨੀਅਰ ਭਾਜਪਾ ਆਗੂ ਵੀ ਮੌਜੂਦ ਸਨ |
ਕੇਵਲ ਸਿੰਘ ਢਿੱਲੋਂ ਵਲੋਂ ਅਕਾਲ ਤਖ਼ਤ ਸਾਹਿਬ ਵਲੋਂ ਮੁਆਫ਼ੀ ਮਿਲਣ ਤੱਕ ਮਾਨ ਨਾਲ ਕੋਈ ਰਾਬਤਾ ਨਾ ਰੱਖਣ ਦੀ ਅਪੀਲ <br/>
ਅਜੀਤ ਡੈਸਕ
17-06-2026