25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਅਫ਼ਗਾਨ ਆਧਾਰਿਤ ਅੱਤਵਾਦ ਕਾਰਨ ਪਾਕਿ 'ਚ ਮਾਰੇ ਗਏ ਹਜ਼ਾਰਾਂ ਸੈਨਿਕ-ਖ਼ਵਾਜਾ ਆਸਿਫ਼

ਅਜੀਤ ਡੈਸਕ 17-06-2026

ਅੰਮ੍ਰਿਤਸਰ, 16 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਨੇ ਕਿਹਾ ਹੈ ਕਿ ਸਾਲ 2022 ਤੋਂ ਅਫ਼ਗਾਨਿਸਤਾਨ ਦੀ ਧਰਤੀ ਤੋਂ ਪੈਦਾ ਹੋਣ ਵਾਲੀਆਂ ਅੱਤਵਾਦੀ ਗਤੀਵਿਧੀਆਂ ਨਾਲ ਜੁੜੀਆਂ ਘਟਨਾਵਾਂ 'ਚ ਹਜ਼ਾਰਾਂ ਪਾਕਿਸਤਾਨੀ ਸੈਨਿਕ ਅਤੇ ਨਾਗਰਿਕ ਮਾਰੇ ਗਏ ਹਨ। ਇਕ ਨੀਤੀਗਤ ਚਰਚਾ ਦੌਰਾਨ ਕੌਮੀ ਅਸੈਂਬਲੀ 'ਚ ਬੋਲਦੇ ਹੋਏ ਖ਼ਵਾਜਾ ਨੇ ਜ਼ੋਰ ਦੇ ਕੇ ਕਿਹਾ ਕਿ ਅਫ਼ਗਾਨ ਅਧਿਕਾਰੀਆਂ ਤੋਂ ਪਾਕਿ ਦੀ ਮੁੱਖ ਅਤੇ ਨਿਰੰਤਰ ਮੰਗ ਇਹ ਹੈ ਕਿ ਅਫ਼ਗਾਨਿਸਤਾਨ ਦੀ ਧਰਤੀ ਨੂੰ ਪਾਕਿ ਵਿਰੁੱਧ ਹਮਲਿਆਂ ਲਈ ਨਹੀਂ ਵਰਤਿਆ ਜਾਣਾ ਚਾਹੀਦਾ। ਉਨ੍ਹਾਂ ਨੇ ਮੌਲਾਨਾ ਫਜ਼ਲੁਰ ਰਹਿਮਾਨ ਦੀਆਂ ਟਿੱਪਣੀਆਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਮੈਂ ਉਨ੍ਹਾਂ ਦਾਅਵਿਆਂ ਨੂੰ ਰੱਦ ਕਰਦਾ ਹਾਂ, ਜਿਨ੍ਹਾਂ 'ਚ ਕਿਹਾ ਜਾ ਰਿਹਾ ਹੈ ਕਿ ਪਾਕਿ ਨੇ ਸੁਰੱਖਿਆ ਚਿੰਤਾਵਾਂ 'ਤੇ ਅਫ਼ਗਾਨਿਸਤਾਨ ਨਾਲ ਕੂਟਨੀਤਕ ਤੌਰ 'ਤੇ ਗੱਲਬਾਤ ਨਹੀਂ ਕੀਤੀ ਹੈ।

ਪਿਛਲੀ ਖ਼ਬਰ ਕੈਬਨਿਟ ਮੰਤਰੀ ਬੈਂਸ ਨੇ ਨਿਗਮ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਕੀਤੀ ਬੈਠਕ ਅਗਲੀ ਖ਼ਬਰ ਦੇਸ਼ 'ਚ ਵੱਡੇ ਪੱਧਰ 'ਤੇ ਨਸ਼ਾ ਭਾਜਪਾ ਸ਼ਾਸਿਤ ਸੂਬੇ ਗੁਜਰਾਤ ਰਾਹੀਂ ਆ ਰਿਹਾ-ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।