27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਰਾਸ਼ਟਰੀ ਰਾਜਧਾਨੀ ਖੇਤਰ ਦੀਆਂ ਹੱਦਾਂ 'ਚ ਬਦਲਾਅ ਨਹੀਂ ਹੋਵੇਗਾ-ਨਾਇਬ ਸਿੰਘ ਸੈਣੀ <br/>

ਅਜੀਤ ਡੈਸਕ 17-06-2026

ਚੰਡੀਗੜ੍ਹ, 16 ਜੂਨ (ਰਾਮ ਸਿੰਘ ਬਰਾੜ)-ਰਾਸ਼ਟਰੀ ਰਾਜਧਾਨੀ ਖੇਤਰ ਯੋਜਨਾ ਬੋਰਡ (ਐਨ.ਸੀ.ਆਰ. ਯੋਜਨਾ ਬੋਰਡ) ਦੀ 42ਵੀਂ ਮੀਟਿੰਗ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਏ.ਕੇ. ਸ਼ਰਮਾ ਅਤੇ ਰਾਜਸਥਾਨ ਦੇ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਮੰਤਰੀ ਝਬਰ ਸਿੰਘ ਖਰਾੜਾ ਮੀਟਿੰਗ 'ਚ ਸ਼ਾਮਿਲ ਹੋਏ | ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੀਟਿੰਗ 'ਚ ਫੈਸਲਾ ਲਿਆ ਗਿਆ ਕਿ ਰਾਸ਼ਟਰੀ ਰਾਜਧਾਨੀ ਖੇਤਰ ਦੀਆਂ ਖੇਤਰੀ ਹੱਦਾਂ 'ਚ ਕੋਈ ਬਦਲਾਅ ਨਹੀਂ ਹੋਵੇਗਾ ਅਤੇ ਮੌਜੂਦਾ ਹੱਦਾਂ ਹੀ ਰਹਿਣਗੀਆਂ | ਮੁੱਖ ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ਯੋਜਨਾ ਬੋਰਡ ਦੀ ਅਗਲੀ ਮੀਟਿੰਗ ਦਸੰਬਰ 2026 ਵਿਚ ਹਰਿਆਣਾ ਦੇ ਗੁਰੂਗ੍ਰਾਮ 'ਚ ਹੋਵੇਗੀ | ਇਸ ਮੌਕੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਰਾਜੇਸ਼ ਖੁੱਲਰ, ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਭਾਰਤ ਸਰਕਾਰ ਦੇ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਸਕੱਤਰ ਸ੍ਰੀਨਿਵਾਸ ਕਟੀਕਿਥਲਾ, ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਸਕੱਤਰ ਵੀ. ਉਮਾਸ਼ੰਕਰ, ਐਨ.ਸੀ.ਆਰ. ਖੇਤਰ ਨਾਲ ਸੰਬੰਧਤ ਰਾਜਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ |

ਪਿਛਲੀ ਖ਼ਬਰ ਵੋਟਾਂ ਦੀ ਸੁਧਾਈ 'ਚ ਲੱਗੇ ਬੀ.ਐਲ.ਓਜ਼. ਦੇ ਵਿਭਾਗੀ ਤਬਾਦਲਿਆਂ 'ਤੇ ਰੋਕ ਅਗਲੀ ਖ਼ਬਰ ਗੁਰਦੁਆਰਾ ਸ਼ਹੀਦੀ ਬਾਗ ਬਾਬਾ ਹਰੀ ਸਿੰਘ ਸੁਖੇਈ ਦੇ ਨਵੀਨੀਕਰਨ ਦੀ ਕਾਰ ਸੇਵਾ ਦੀ ਆਰੰਭਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।