20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਜ਼ਮੀਨੀ ਵਿਵਾਦ ਦੌਰਾਨ ਗੋਲੀ ਲੱਗਣ ਨਾਲ ਮੌਤ-ਦੋ ਗੰਭੀਰ ਜ਼ਖ਼ਮੀ

ਅਜੀਤ ਡੈਸਕ 18-06-2026
ਸਮਾਣਾ, 17 ਜੂਨ (ਹਰਵਿੰਦਰ ਸਿੰਘ ਟੋਨੀ)-ਸਮਾਣਾ ਨੇੜਲੇ ਪਿੰਡ ਕਮਾਲਪੁਰ ਕਾਲੇਕੀ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਗੋਲੀਬਾਰੀ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ 32 ਸਾਲਾ ਰੋਹਿਤ ਕੁਮਾਰ ਵਾਸੀ ਟਿੱਬੀ ਮੁਹੱਲਾ, ਸਮਾਣਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਦਿੱਤਾ ਹੈ। ਜਦਕਿ ਜ਼ਖ਼ਮੀ ਲਕਸ਼ਮਣ ਅਤੇ ਗੋਪੀ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਕੁਲਜੀਤ ਸਿੰਘ ਵਾਸੀ ਪਿੰਡ ਕਮਾਲਪੁਰ ਕਾਲੇਕੀ ਨੇ ਦੱਸਿਆ ਕਿ ਰੋਹਿਤ ਕੁਮਾਰ, ਲਕਸ਼ਮਣ ਅਤੇ ਗੋਪੀ ਉਸ ਦੇ ਖੇਤ ਵਿਚ ਖੇਤੀਬਾੜੀ ਦਾ ਕੰਮ ਕਰ ਰਹੇ ਸਨ। ਇਸ ਦੌਰਾਨ ਰਾਜ ਸਿੰਘ ਵਾਸੀ ਪਿੰਡ ਤੂਰ ਬੰਜਾਰਾ, ਰਣਧੀਰ ਸਿੰਘ, ਜਗਸੀਰ ਸਿੰਘ ਵਾਸੀ ਦਿੜ੍ਹਬਾ ਅਤੇ ਜਗਸੀਰ ਸਿੰਘ ਵਾਸੀ ਪਿੰਡ ਖਨਾਲ ਆਪਣੇ ਹੋਰ ਸਾਥੀਆਂ ਸਮੇਤ ਖੇਤ ਵਿਚ ਪਹੁੰਚੇ ਅਤੇ ਕਥਿਤ ਤੌਰ ‘ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੋਸ਼ ਲਗਾਇਆ ਕਿ ਗੋਲੀਬਾਰੀ ਦੌਰਾਨ ਰੋਹਿਤ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਲਕਸ਼ਮਣ ਅਤੇ ਗੋਪੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਥਾਣਾ ਦਿੜਬਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਜਾਰੀ ਹੁਕਮ ਤੋਂ ਬਾਅਦ ਪੈਦਾ ਹੋਏ ਹਾਲਾਤਾਂ ’ਤੇ ਅਕਾਲੀ ਦਲ ਦੀ ਕੋਰ ਕਮੇਟੀ ਨੇ... ਅਗਲੀ ਖ਼ਬਰ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਤੇ ਦੋਸ਼ੀ ਜੇਲ੍ਹ ਜਾਣਗੇ-ਮੁੱਖ ਮੰਤਰੀ ਭਗਵੰਤ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।