20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਐਸ.ਆਈ.ਆਰ. ਨੂੰ ਲੈ ਕੇ ਡਿਪਟੀ ਚੋਣ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਅਜੀਤ ਡੈਸਕ 18-06-2026
ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ ਸ੍ਰੀ ਭਾਨੂ ਪ੍ਰਕਾਸ਼ ਯੇਤੂਰੂ ਆਈ.ਏ.ਐਸ. ਵਲੋਂ ਅੱਜ ਲੁਧਿਆਣਾ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ. ਆਈ. ਆਰ.) 2026 ਦੀਆਂ ਤਿਆਰੀਆਂ ਦਾ ਮੁਲਾਂਕਣ ਕਰਨ ਲਈ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿੱਤਰਾ ਅਤੇ ਲੁਧਿਆਣਾ, ਅੰਮ੍ਰਿਤਸਰ, ਮੋਗਾ, ਮਲੇਰਕੋਟਲਾ, ਜਲੰਧਰ, ਕਪੂਰਥਲਾ, ਤਰਨਤਾਰਨ, ਪਠਾਨਕੋਟ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਨੇ ਸ਼ਿਰਕਤ ਕੀਤੀ। ਮੀਟਿੰਗ ਵਿਚ ਭਾਨੂ ਪ੍ਰਕਾਸ਼ ਯੇਤਰੂ ਨੇ ਅਧਿਕਾਰੀਆਂ ਨੂੰ ਸਾਰੀ ਕਾਰਵਾਈ ਮਿਥੇ ਸਮੇਂ ਵਿਚ ਮੁਕੰਮਲ ਕਰਨ ਲਈ ਕਿਹਾ।
ਪਿਛਲੀ ਖ਼ਬਰ ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਲਿਬਨਾਨ ’ਚ ਫਸੇ 5 ਪੰਜਾਬੀ ਨੌਜਵਾਨਾਂ ਦੀ ‘ਖ਼ਾਲਸਾ ਏਡ’ ਦੇ ਯਤਨਾਂ ਨਾਲ ਹੋਈ ਵਤਨ ਵਾਪਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।