ਅੰਮ੍ਰਿਤਸਰ, 17 ਜੂਨ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਡਾ: ਜਗਮੋਹਨ ਸਿੰਘ ਰਾਜੂ ਸਾਬਕਾ ਆਈ.ਏ.ਐੱਸ. ਵਲੋਂ ਪੰਜਾਬ ਦੇ ਰਾਜਪਾਲ ਨੂੰ ਇਕ ਪੱਤਰ ਲਿਖ ਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਬੰਧਿਤ ਉਸ ਵੀਡੀ� ਮਾਮਲੇ ਵਿਚ ਐਫ.ਆਈ.ਆਰ. ਦਰਜ ਕਰਨ ਅਤੇ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ, ਜਿਸ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਫੋਰੈਂਸਿਕ ਜਾਂਚ ਦੇ ਆਧਾਰ ‘ਤੇ ਅਸਲੀ ਦੱਸਿਆ ਹੈ। ਆਪਣੇ ਪੱਤਰ ‘ਚ ਡਾ: ਰਾਜੂ ਨੇ ਕਿ ਉਪਰੋਕਤ ਮਾਮਲੇ ਨੇ ਉਨ੍ਹਾਂ ਸਮੇਤ ਅਨੇਕਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।