21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਅਮਰੀਕਾ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵਲੋਂ ਸ਼੍ਰੋਮਣੀ ਕਮੇਟੀ ਵਫ਼ਦ ਦਾ ਸਨਮਾਨ

ਅਜੀਤ ਡੈਸਕ 18-06-2026
ਅੰਮ੍ਰਿਤਸਰ, 17 ਜੂਨ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਮਰੀਕਾ ਗਿਆ ਹੋਇਆ ਉੱਚ ਪੱਧਰੀ ਵਫ਼ਦ ਦਲ ਬਾਬਾ ਬਿਧੀ ਚੰਦ ਜੀ ਸੰਪ੍ਰਦਾਇ ਦੇ ਪੜਾਅ ਲੈਥਰੋਪ ਕੈਲੀਫੋਰਨੀਆ, ਦਮਦਮੀ ਟਕਸਾਲ ਦੇ ਪ੍ਰਬੰਧ ਵਾਲੇ ਗੁਰਦੁਆਰਾ ਗੁਰਮਤਿ ਪ੍ਰਕਾਸ਼ ਮਨਟਿੱਕਾ ਅਤੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰੈਜ਼ਨੋ ਸਮੇਤ ਹੋਰ ਅਸਥਾਨਾਂ ‘ਤੇ ਵੀ ਪੁੱਜਾ। ਜਿਥੇ ਪ੍ਰਬੰਧਕਾਂ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਵਫ਼ਦ ਵਿਚ ਸ਼ਾਮਿਲ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, �. ਐੱਸ. ਡੀ. ਸ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਸਿਰੋਪਾ� ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਥੋਂ ਮੁੱਖ ਦਫ਼ਤਰ ਤੋਂ ਜਾਰੀ ਵੇਰਵਿਆਂ ਅਨੁਸਾਰ ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਥਾਨਕ ਸੰਗਤਾਂ ਵਲੋਂ ਸ਼ਮੂਲੀਅਤ ਕਰਦਿਆਂ ਸ਼੍ਰੋਮਣੀ ਕਮੇਟੀ ਵਫ਼ਦ ਦਾ ਨਿੱਘਾ ਸਵਾਗਤ ਵੀ ਕੀਤਾ ਗਿਆ। ਇਸ ਮੌਕੇ ਸਥਾਨਕ ਪ੍ਰਬੰਧਕ ਬਾਬਾ ਜੋਗਿੰਦਰ ਸਿੰਘ, ਬਾਬਾ ਧਰਮ ਸਿੰਘ, ਬਾਬਾ ਸਾਹਬ ਸਿੰਘ, ਭਾਈ ਸਰਵਨ ਸਿੰਘ ਨਿਹੰਗ, ਭਾਈ ਹਰਪਾਲ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਹਰੇਕ ਪਾਕਿਸਤਾਨੀ ਨੂੰ ਮਿਲੇਗਾ ਵਿਸ਼ਵ-ਵਿਆਪੀ ਆਰਥਿਕ ਸਥਿਰਤਾ ਦਾ ਲਾਭ : ਸ਼ਾਹਬਾਜ਼ ਸ਼ਰੀਫ਼ ਅਗਲੀ ਖ਼ਬਰ ਪਾਕਿ ’ਚ ਸਿੰਧ ਸੂਬੇ ਦੀ ਪੁਲਿਸ ਨੇ ਸਿੱਖ ਕਿਸਾਨ ਨੂੰ ‘ਡਾਕੂ’ ਵਜੋਂ ਕੀਤਾ ਪੇਸ਼ ਲਹਿੰਦੇ ਪੰਜਾਬ ਦੀ ਪੁਲਿਸ ਵੀ ਚਾਰ ਸਿੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।