07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਮੁੱਖ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧਾ ਮੱਥਾ ਨਾ ਲਾਉਣ-ਚੰਦੂਮਾਜਰਾ

ਅਜੀਤ ਡੈਸਕ 20-06-2026
ਫ਼ਤਹਿਗੜ੍ਹ ਸਾਹਿਬ, 19 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਕੋਰ ਕਮੇਟੀ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਵਾਇਰਲ ਵੀਡੀ� ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਉਨ੍ਹਾਂ ਨੂੰ ਗੁਰੂ ਦੋਖੀ ਤੇ ਪੰਥ ਵਿਰੋਧੀ ਕਰਾਰ ਦਿੱਤੇ ਜਾਣ ਨਾਲ ਪੰਜਾਬ ਸਰਕਾਰ ਅਤੇ ਸ੍ਰੀ ਅਕਾਲ ਤਖ਼ਤ ਦਰਮਿਆਨ ਟਕਰਾਅ ਵਾਲੀ ਚਿੰਤਾਜਨਕ ਸਥਿਤੀ ਪੈਦਾ ਹੋ ਗਈ ਹੈ, ਜੋ ਨਾ ਪੰਜਾਬ ਸਰਕਾਰ ਦੇ ਹਿਤ ਵਿਚ ਹੈ ਅਤੇ ਨਾ ਹੀ ਪੰਜਾਬ ਦੇ ਹਿਤ ਵਿਚ। ਚੰਦੂਮਾਜਰਾ ਨੇ ਮੁੱਖ ਮੰਤਰੀ ਨੂੰ ਸਲਾਹ ਦਿੰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧਾ ਮੱਥਾ ਲਾਉਣ ਦੀ ਬਜਾਏ ਉਨ੍ਹਾਂ ਨੂੰ ਗੱਲਬਾਤ ਨਾਲ ਮਸਲੇ ਦਾ ਹੱਲ ਲੱਭਣਾ ਚਾਹੀਦਾ ਹੈ ਕਿਉਂਕਿ ਕਿਸੇ ਵੀ ਤਰ੍ਹਾਂ ਦਾ ਟਕਰਾਅ ਪੰਜਾਬ ਲਈ ਗੰਭੀਰ ਨਤੀਜੇ ਲਿਆ ਸਕਦਾ ਹੈ।
ਪਿਛਲੀ ਖ਼ਬਰ ਨਿਊਯਾਰਕ ’ਚ ਹਾਦਸੇ ਦੌਰਾਨ ਪੰਜਾਬੀ ਦੀ ਮੌਤ ਅਗਲੀ ਖ਼ਬਰ ਐਨ.ਆਰ.ਆਈ. ਯੂਨੀਅਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਸਾਰੀਆਂ 117 ਸੀਟਾਂ ‘ਤੇ ਲੜੇਗੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।