07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਤਰਲੋਚਨ ਸਿੰਘ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਮੁਹਿੰਮ ਦੌਰਾਨ ਪਿੰਡਾਂ ਦੇ ਵੋਟਰਾਂ ਲਈ ਜਾਗਰੂਕ ਕੈਂਪ ਸਥਾਪਤ ਕਰਨ ਦੀ ਅਪੀਲ

ਅਜੀਤ ਡੈਸਕ 20-06-2026
ਅੰਮ੍ਰਿਤਸਰ, 19 ਜੂਨ (ਜਸਵੰਤ ਸਿੰਘ ਜੱਸ)-ਉੱਘੇ ਸਿੱਖ ਵਿਦਵਾਨ ਤੇ ਭਾਰਤੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਚੋਣ ਕਮਿਸ਼ਨ ਵਲੋਂ ਪੰਜਾਬ ਦੇ ਵਿਧਾਨ ਸਭਾ ਖੇਤਰਾਂ ਵਿਚ ਵੋਟਰ ਸੂਚੀਆਂ ਦੀ ਸੁਧਾਈ ਲਈ ਆਰੰਭੀ ਮੁਹਿੰਮ ਦੌਰਾਨ ਪੰਜਾਬ, ਖਾਸਕਰ ਪਿੰਡਾਂ ਦੇ ਵੋਟਰਾਂ ਨੂੰ ਜਾਗਰੂਕ ਤੇ ਮਾਰਗਦਰਸ਼ਨ ਕਰਨ ਲਈ ਸਥਾਨਕ ਗੁਰਦੁਆਰਿਆਂ ਦੇ ਨਾਲ ਮਿਲ ਕੇ ਕੈਂਪ ਸਥਾਪਤ ਕਰਨ ਦੀ ਅਪੀਲ ਕੀਤੀ ਹੈ। ਧਾਮੀ ਨੂੰ ਲਿਖੇ ਪੱਤਰ ਵਿਚ ਤਰਲੋਚਨ ਸਿੰਘ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ ਸਾਰੀਆਂ ਮੌਜੂਦਾ ਵੋਟਰ ਸੂਚੀਆਂ ਦੀ ਦੁਬਾਰਾ ਛਪਾਈ ਤੋਂ ਪਹਿਲਾਂ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲ ਅਧਿਆਪਕਾਂ ਨੂੰ ਵੋਟਰਾਂ ਨੂੰ ਜਾਗਰੂਕ ਕਰਨ ਹਿਤ ਇਹ ਸੇਵਾ ਕਰਨ ਲਈ ਬੇਨਤੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਾਗਰੂਕ ਨਾ ਹੋਣ ਕਾਰਣ ਬੰਗਾਲ ਵਿਚ 60 ਲੱਖ ਲੋਕਾਂ ਨੇ ਆਪਣਾ ਵੋਟ ਪਾਉਣ ਦਾ ਅਧਿਕਾਰ ਗੁਆ ਦਿੱਤਾ।
ਪਿਛਲੀ ਖ਼ਬਰ ਦੇਬੀ ਮਖਸੂਸਪੁਰੀ ਤੇ ਦ੍ਰਿਸ਼ਟੀ ਤਲਵਾੜ ਦੀ ਫ਼ਿਲਮ ‘40 ਦਿਨ’ ਸਿਨੇਮਾ ਘਰਾਂ ‘ਚ ਰਿਲੀਜ਼ ਅਗਲੀ ਖ਼ਬਰ ਨਿਊਯਾਰਕ ’ਚ ਹਾਦਸੇ ਦੌਰਾਨ ਪੰਜਾਬੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।