02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸ਼ੇਰੇ ਪੰਜਾਬ ਦੀ ਬਰਸੀ ਲਾਹੌਰ ਵਿਖੇ ਮਨਾਉਣ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ

ਅਜੀਤ ਡੈਸਕ 21-06-2026

ਮੁੱਖ ਸਕੱਤਰ ਤੇ ਹੋਰ ਅਧਿਕਾਰੀਆਂ ਨੇ ਸ਼ਰਧਾਲੂਆਂ ਨੂੰ ਸੌਂਪੇ ਵੀਜ਼ਾ ਲੱਗੇ ਪਾਸਪੋਰਟ
ਅੰਮ੍ਰਿਤਸਰ, 20 ਜੂਨ (ਜਸਵੰਤ ਸਿੰਘ ਜੱਸ)-ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਅਤੇ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦਾ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਹੋਵੇਗਾ। ਅੱਜ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਸੌਂਪਣ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਮੇਜਰ ਸਿੰਘ ਢਿੱਲੋਂ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਮੌਜੂਦ ਸਨ। ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਜਥੇ ਦੀ ਅਗਵਾਈ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ ਕਰਨਗੇ, ਜਦਕਿ ਡਿਪਟੀ ਲੀਡਰ ਵਜੋਂ ਖ਼ੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਅਤੇ ਜਨਰਲ ਪ੍ਰਬੰਧਕ ਵਜੋਂ ਮੀਤ ਸਕੱਤਰ ਅਜ਼ਾਦਦੀਪ ਸਿੰਘ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਨੂੰ 290 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ।

ਪਿਛਲੀ ਖ਼ਬਰ ‘ਕਮਲ ਭਾਬੀ ਹੱਤਿਆ ਮਾਮਲਾ’-ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਸਾਥੀ ਨੂੰ ਜਾਂਚ ਲਈ ਏਮਜ਼ ਲਿਆਂਦਾ ਅਗਲੀ ਖ਼ਬਰ ਪੰਜਾਬ ਭਾਜਪਾ 117 ਸੀਟਾਂ ’ਤੇ ਇਕੱਲਿਆਂ ਚੋਣਾਂ ਲੜਨ ਲਈ ਤਿਆਰ-ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।