02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਈਆਂ ਚਿੱਠੀਆਂ, ਅਕਾਲੀ ਦਲ (ਬ) ਦਾ ਬੁਲਾਰਾ ਕਿਵੇਂ ਦਿਖਾ ਰਿਹੈ?- ਵਡਾਲਾ, ਛੋਟੇਪੁਰ

ਅਜੀਤ ਡੈਸਕ 21-06-2026

ਚੰਡੀਗੜ੍ਹ, 20 ਜੂਨ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਇਕ ਸਾਂਝੇ ਬਿਆਨ ਵਿਚ ਦੋਸ਼ ਲਾਇਆ ਹੈ ਕਿ ਅਕਾਲੀ ਦਲ (ਬ) ਦਾ ਬੁਲਾਰਾ ਅਰਸ਼ਦੀਪ ਸਿੰਘ ਕਲੇਰ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਉਹ ਚਿੱਠੀਆਂ ਵਿਖਾ ਰਿਹਾ ਹੈ ਜੋ ਜਥੇਦਾਰ ਅਕਾਲ ਤਖ਼ਤ ਸਾਹਿਬ ਜਾਂ ਉਨ੍ਹਾਂ ਦੇ ਸਕੱਤਰੇਤ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀਆਂ ਗਈਆਂ ਹਨ। ਜਦੋਂ ਕਿ ਇਹ ਚਿੱਠੀਆਂ ਕਿਧਰੇ ਵੀ ਪਬਲਿਕ ਪਲੇਟਫ਼ਾਰਮ ’ਤੇ ਉਪਲਬਧ ਨਹੀਂ ਹਨ, ਤਾਂ ਅਰਸ਼ਦੀਪ ਸਿੰਘ ਕਲੇਰ ਕਿਥੋਂ ਲੈ ਕੇ ਇਹ ਚਿੱਠੀਆਂ ਪ੍ਰੈੱਸ ਵਿਚ ਸਬੂਤ ਵਜੋਂ ਪੇਸ਼ ਕਰ ਰਿਹਾ ਹੈ? ਇਹ ਇੱਕ ਬਹੁਤ ਹੀ ਸੰਗੀਨ ਮਾਮਲਾ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਇਨ੍ਹਾਂ ਲੋਕਾਂ ਲਈ ਮਰਿਆਦਾ ਨਾਲੋਂ ਰਾਜਨੀਤੀ ਬਹੁਤ ਵੱਡੀ ਹੋ ਗਈ ਹੈ। ਦੋਹਾਂ ਆਗੂਆਂ ਨੇ ਕਿਹਾ ਕਿ ਜਦੋਂ ਕੋਈ ਬੰਦਾ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਚ ਤਲਬ ਕੀਤਾ ਜਾਂਦਾ ਹੈ ਤਾਂ ਇਹ ਜਥੇਦਾਰ ਸਾਹਿਬਾਨ ਅਤੇ ਉਸ ਬੰਦੇ ਦਰਮਿਆਨ ਬਿਲਕੁਲ ਨਿੱਜੀ ਮਾਮਲਾ ਹੁੰਦਾ ਹੈ। ਜਦੋਂ ਤੱਕ ਉਹ ਮਸਲਾ ਫ਼ਸੀਲ ’ਤੇ ਨਹੀਂ ਪਹੁੰਚਦਾ, ਉਸ ਨੂੰ ਨਿੱਜੀ ਰੱਖਣ ਦੀ ਜ਼ਿੰਮੇਵਾਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੀ ਹੁੰਦੀ ਹੈ। ਪਰ ਹੈਰਾਨੀ ਦੀ ਗੱਲ ਹੈ ਕਿ ਮੁੱਖ ਮੰਤਰੀ ਨਾਲ ਜਥੇਦਾਰ ਸਾਹਿਬਾਨ ਦੀ ਹੋਈ ਗੱਲਬਾਤ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਘੁੰਮ ਰਹੀ ਹੈ ਅਤੇ ਜਥੇਦਾਰ ਸਾਹਿਬ ਵਲੋਂ ਲਿਖੀਆਂ ਚਿੱਠੀਆਂ ਨੂੰ ਇਕ ਪਾਰਟੀ ਦਾ ਬੁਲਾਰਾ ਪ੍ਰੈੱਸ ਕਾਨਫ਼ਰੰਸ ਵਿਚ ਪੜ੍ਹ ਕੇ ਸੁਣਾ ਰਿਹਾ ਹੈ। ਦੋਵਾਂ ਆਗੂਆਂ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਤੁਰੰਤ ਨੋਟਿਸ ਲੈਣ ਅਤੇ ਵੀਡੀਓ ਅਤੇ ਚਿੱਠੀਆਂ ਨੂੰ ਜਨਤਕ ਕਰਨ ਵਾਲਿਆਂ ਤੋਂ ਜਵਾਬ ਤਲਬ ਕਰਨ। ਕਿਉਂਕਿ ਇਸ ਤੋਂ ਪਹਿਲਾਂ ਵਿਰਸਾ ਸਿੰਘ ਵਲਟੋਹਾ ਵਾਲੀ ਵੀਡੀਓ ਦੇ ਕੁੱਝ ਹਿੱਸੇ ਵੀ ਇਸੇ ਤਰਾਂ ਲੀਕ ਕੀਤੇ ਗਏ ਸਨ। ਇਹ ਬਿਆਨ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵਲੋਂ ਜਾਰੀ ਕੀਤਾ ਗਿਆ।­

ਪਿਛਲੀ ਖ਼ਬਰ ਰਿਵਾਲਵਰ ਤਾਣ ਕੇ ਪਤਨੀ ਤੇ ਲੜਕੇ ਨੂੰ ਕੀਤਾ ਅਗਵਾ-4 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ‘ਕਮਲ ਭਾਬੀ ਹੱਤਿਆ ਮਾਮਲਾ’-ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਸਾਥੀ ਨੂੰ ਜਾਂਚ ਲਈ ਏਮਜ਼ ਲਿਆਂਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।