15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਮਾਵਾਂ ਧੀਆਂ ਸਤਿਕਾਰ ਯੋਜਨਾ ਲਈ ਕੇਜਰੀਵਾਲ ਵਲੋਂ ਪੰਜਾਬ ਦੀਆਂ �ਔਰਤਾਂ ਨੂੰ ਵਧਾਈ

ਅਜੀਤ ਡੈਸਕ 23-06-2026

ਨਵੀਂ ਦਿੱਲੀ, 22 ਜੂਨ (ਜਗਤਾਰ ਸਿੰਘ)-‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਵਿਚ 1 ਜੁਲਾਈ ਤੋਂ �ਔਰਤਾਂ ਦੇ ਖਾਤਿਆਂ ਵਿਚ ਸਿੱਧੇ ਤਿੰਨ ਮਹੀਨੇ ਦੀ ਸਨਮਾਨ ਰਾਸ਼ੀ ਦੀ ਪਹਿਲੀ ਕਿਸ਼ਤ ਜਮ੍ਹਾਂ ਕਰ ਦਿੱਤੀ ਜਾਵੇਗੀ । ਇਸ ਯੋਜਨਾ ਦੇ ਤਹਿਤ ਅਨੁਸੂਚਿਤ ਜਾਤੀ ਦੀਆਂ ਮਾਵਾਂ-ਭੈਣਾਂ ਨੂੰ 4500 ਰੁਪਏ ਮਿਲਣਗੇ ਜਦਕਿ ਬਾਕੀ ਸ਼੍ਰੇਣੀਆਂ ਦੀਆਂ �ਔਰਤਾਂ ਨੂੰ 3000 ਰੁਪਏ ਦਿੱਤੇ ਜਾਣਗੇ। ਇਸੇ ਦੇ ਮੱਦੇਨਜ਼ਰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਪੰਜਾਬ ‘ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ‘ਤੇ ਵਧਾਈ ਦਿੱਤੀ ਹੈ । ਉਨ੍ਹਾਂ ਪੰਜਾਬ ਦੀਆਂ ਸਾਰੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ 1 ਜੁਲਾਈ ਨੂੰ ਉਨ੍ਹਾਂ ਦੇ ਖਾਤਿਆਂ ਵਿਚ ਤਿੰਨ ਮਹੀਨਿਆਂ ਦੇ ਪੈਸੇ ਇੱਕੋ ਸਮੇਂ ਪ੍ਰਾਪਤ ਹੋਣਗੇ । ਉਨ੍ਹਾਂ ਦੱਸਿਆ ਕਿ ਜੇਕਰ ਇਕ ਪਰਿਵਾਰ ਵਿਚ ਇਕ ਤੋਂ ਵੱਧ �ਔਰਤਾਂ ਹਨ, ਤਾਂ ਹਰੇਕ �ਔਰਤ ਨੂੰ ਇਹ ਮਾਣਭੱਤਾ ਮਿਲੇਗਾ । ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ ।

ਪਿਛਲੀ ਖ਼ਬਰ ਜਾਂਚ ਅਧਿਕਾਰੀ ਅੱਗੇ ਪੇਸ਼ ਹੋਏ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਗਲੀ ਖ਼ਬਰ ਰਾਮਪੁਰਾ ਫੂਲ ’ਚ ਵਪਾਰੀ ਦੇ ਘਰ ’ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।