01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਧਾਮੀ ਦੀ ਅਗਵਾਈ ’ਚ ਪ੍ਰਚਾਰਕਾਂ, ਢਾਡੀ ਅਤੇ ਕਵੀਸ਼ਰੀ ਜਥਿਆਂ ਦੀ ਇਕੱਤਰਤਾ

ਅਜੀਤ ਡੈਸਕ 24-06-2026

ਅਕਾਲ ਤਖ਼ਤ ਤੋਂ ਮੁੱਖ ਮੰਤਰੀ ਬਾਰੇ ਜਾਰੀ ਫ਼ੈਸਲੇ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਆਪਣੀ ਜ਼ਿੰਮੇਵਾਰੀ ਨਿਭਾਏਗੀ-ਧਾਮੀ
ਅੰਮ੍ਰਿਤਸਰ, 23 ਜੂਨ (ਜਸਵੰਤ ਸਿੰਘ ਜੱਸ)-ਪੰਜ ਸਿੰਘ ਸਾਹਿਬਾਨ ਵਲੋਂ ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਵਾਦਤ ਵੀਡੀਓ ਮਾਮਲੇ ‘ਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਵਲੋਂ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਪ੍ਰਚਾਰਕਾਂ, ਢਾਡੀ, ਕਵੀਸ਼ਰ ਜਥਿਆਂ ਤੇ ਬਾਬਾ ਜੀਵਨ ਸਿੰਘ ਰੰਗਰੇਟਾ ਦਲ ਦੇ ਨਿਹੰਗ ਸਿੰਘਾਂ ਨਾਲ ਇਕੱਤਰਤਾ ਕੀਤੀ ਗਈ। ਇਸ ਇਕੱਤਰਤਾ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਪਿੰਡ ਪੱਧਰ ‘ਤੇ ਸੰਗਤਾਂ ਨੂੰ ਜਾਣੂੰ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਸੰਬੰਧੀ ਧਾਮੀ ਤੇ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਹੋਰ ਪੰਥਕ ਆਗੂਆਂ ਵਲੋਂ ਵਿਚਾਰ ਸਾਂਝੇ ਕੀਤੇ ਗਏ। ਐਡਵੋਕੇਟ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਬੰਧਿਤ ਵਿਵਾਦਤ ਵੀਡੀਓ ਦੇ ਮਾਮਲੇ ‘ਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਕਾਹਲੀ ਵਿਚ ਕੋਈ ਫ਼ੈਸਲਾ ਨਹੀਂ ਲਿਆ ਗਿਆ । ਉਨ੍ਹਾਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਨੂੰ ਬੁਲਾ ਕੇ ਇਸ ਦੀ ਜਾਂਚ ਕਰਵਾਉਣ ਲਈ ਕਿਹਾ ਸੀ, ਪ੍ਰੰਤੂ ਮੁੱਖ ਮੰਤਰੀ ਵਲੋਂ ਜਾਂਚ ਲਈ ਫੋਰੈਂਸਿਕ ਲੈਬਾਂ ਦੇ ਨਾਮ ਦੇਣ ਦਾ ਵਾਅਦਾ ਤਾਂ ਕੀਤਾ, ਪ੍ਰੰਤੂ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਕੀਤਾ । ਜਥੇਦਾਰ ਵਲੋਂ ਲੰਮਾਂ ਸਮਾਂ ਉਡੀਕਣ ਮਗਰੋਂ ਸਰਕਾਰ ਦੀਆਂ ਮਾਨਤਾ ਪ੍ਰਾਪਤ ਫੋਰੈਂਸਿਕ ਲੈਬਾਂ ਤੋਂ ਵੀਡੀਓ ਦੀ ਜਾਂਚ ਕਰਵਾਈ ਤੇ ਰਿਪੋਰਟ ’ਚ ਵੀਡੀਓ ਅਸਲੀ ਪਾਏ ਜਾਣ ’ਤੇ ਪੰਜ ਸਿੰਘ ਸਾਹਿਬਾਨ ਨੇ ਪੰਥਕ ਭਾਵਨਾਵਾਂ ਅਨੁਸਾਰ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਾਰਟੀ ਗ਼ਲਤੀ ਮੰਨਣ ਦੀ ਥਾਂ, ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਚੁਣੌਤੀ ਦੇ ਰਹੀ ਹੈ । ਪ੍ਰਧਾਨ ਧਾਮੀ ਨੇ ਕਿਹਾ ਕਿ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਤੱਕ ਪਹੁੰਚ ਕਰਕੇ ਅਕਾਲ ਤਖ਼ਤ ਦੇ ਆਦੇਸ਼ ਦੀ ਜਾਣਕਾਰੀ ਦੇਣਗੇ ਤੇ ਸੰਗਤਾਂ ਨੂੰ ਇਸ ‘ਤੇ ਅਮਲ ਕਰਨ ਦੀ ਪ੍ਰੇਰਣਾ ਕਰਨਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਅਜੈਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਬਾਬਾ ਬਲਦੇਵ ਸਿੰਘ ਵੱਲ੍ਹਾ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਗਤਾਂ ਨੂੰ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਦੀ ਪਾਲਣਾ ਲਈ ਅਪੀਲ ਕੀਤੀ। ਇਸੇ ਦੌਰਾਨ ਬਾਬਾ ਜੀਵਨ ਸਿੰਘ ਰੰਗਰੇਟਾ ਦਲ ਨਾਲ ਸੰਬੰਧਿਤ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਮੁਲਾਕਾਤ ਕਰਕੇ ਅਕਾਲ ਤਖ਼ਤ ਵਲੋਂ ਹੋਏ ਹਰ ਆਦੇਸ਼ ‘ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਕੇਵਲ ਸਿੰਘ ਬਾਦਲ, ਗੁਰਨਾਮ ਸਿੰਘ ਜੱਸਲ, ਪ੍ਰਿਤਪਾਲ ਸਿੰਘ ਪਾਲੀ, ਅਵਤਾਰ ਸਿੰਘ ਵਣਵਾਲਾ, ਓ. ਐੱਸ. ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਸੁਖਬੀਰ ਸਿੰਘ, ਮੈਨੇਜਰ ਮੇਜਰ ਸਿੰਘ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਬਾਬਾ ਸਤਪਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਹਰਜਿੰਦਰ ਸਿੰਘ ਮੁਕਤਸਰ, ਬਾਬਾ ਬਲਬੀਰ ਸਿੰਘ ਮਾਝਾ ਤਰਨਾ ਦਲ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਪ੍ਰਗਟ ਸਿੰਘ, ਬਾਬਾ ਖੜਕ ਸਿੰਘ ਲੁਧਿਆਣਾ, ਬਾਬਾ ਕਸ਼ਮੀਰ ਸਿੰਘ ਧਰਮਕੋਟ, ਬਾਬਾ ਦਿਲਬਾਗ ਸਿੰਘ, ਬਾਬਾ ਜਸਪਾਲ ਸਿੰਘ ਮੁਕਤਸਰ, ਬਾਬਾ ਨਰਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਜਗੀਰ ਸਿੰਘ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਮੌਜੂਦ ਸਨ।

ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕੀਤੀ ਸਮੀਖਿਆ ਅਗਲੀ ਖ਼ਬਰ ਅਨੰਦਿਤਾ ਮਿਤਰਾ ਵਲੋਂ 25 ਜੂਨ ਤੋਂ ਸ਼ੁਰੂ ਹੋ ਰਹੀ ਘਰੋ-ਘਰੀ ਗਣਨਾ ਸੰਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।