02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਬਠਿੰਡਾ ’ਚ ਭਾਜਪਾ ਆਗੂ ਡਾ. ਤਰਸੇਮ ਗਰਗ ਦੇ ਕਲੀਨਿਕ ’ਤੇ ਪੈਟਰੋਲ ਬੰਬ ਨਾਲ ਹਮਲਾ, ਜਾਨੀ ਨੁਕਸਾਨ ਤੋਂ ਬਚਾਅ

ਅਜੀਤ ਡੈਸਕ 24-06-2026

 ਬਠਿੰਡਾ, 23 ਜੂਨ (ਅੰਮ੍ਰਿਤਪਾਲ ਸਿੰਘ ਵਲਾਣ): ਬੀਤੀ ਦੇਰ ਰਾਤ ਬਠਿੰਡਾ ਵਿਚ ਭਾਜਪਾ ਆਗੂ ਅਤੇ ਪ੍ਰਸਿੱਧ ਹੋਮਿਓਪੈਥਿਕ ਡਾਕਟਰ ਤਰਸੇਮ ਗਰਗ ਦੇ ਕਲੀਨਿਕ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਪੈਟਰੋਲ ਬੰਬ ਸੁੱਟਿਆ ਗਿਆ ਹੈ। ਹਾਲਾਂਕਿ ਖ਼ੁਸ਼ਕਿਸਮਤੀ ਨਾਲ ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਕਲੀਨਿਕ ਦੇ ਅੰਦਰਲੇ ਪਾਸੇ ਖੜ੍ਹੀ ਇਕ ਸਕੂਟਰੀ ਤੇ ਕੁਝ ਗਮਲਿਆਂ ਨੂੰ ਨੁਕਸਾਨ ਪਹੁੰਚਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ, ਐਸ.ਐਸ.ਪੀ. ਬਠਿੰਡਾ ਡਾ. ਜਯੋਤੀ ਯਾਦਵ, ਐਸ.ਪੀ. ਸਿਟੀ ਨਰਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਮੌਕੇ ’ਤੇ ਪਹੁੰਚੀ ਅਤੇ ਤੁਰੰਤ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਐਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਮੋਟਰਸਾਈਕਲ ’ਤੇ ਸਵਾਰ ਦੋ ਨਾਮਾਲੂਮ ਨੌਜਵਾਨਾਂ ਨੇ ਮੇਲਾ ਰਾਮ ਰੋਡ ਸਥਿਤ ਵਿਸ਼ਾਲ ਨਗਰ ਇਲਾਕੇ ਵਿਚ ਹੈਨੀਮਨ ਹੈਮੀਓਪੈਥਿਕ ਕਲੀਨਿਕ, ਜਿਸ ਨੂੰ ਡਾ. ਤਰਸੇਮ ਗਰਗ ਚਲਾਉਂਦੇ ਹਨ, ਉੱਪਰ ਅੱਗ ਲੱਗੀ ਪੈਟਰੋਲ ਦੀ ਬੋਤਲ ਸੁੱਟੀ ਤੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਵਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ।

ਪਿਛਲੀ ਖ਼ਬਰ ਪੰਜਾਬ ਦੇ ਬਿਜਲੀ ਸੰਕਟ ਨੇ ਮਾਨ ਸਰਕਾਰ ਦੀ ਪੋਲ ਖੋਲ੍ਹੀ-ਬਾਜਵਾ ਅਗਲੀ ਖ਼ਬਰ ਸੁਸਾਇਟੀ ਵਲੋਂ ਬਾਬਾ ਬਿਧੀ ਚੰਦ ਜੀ ਦੇ ਅਸਥਾਨ ਗੁਰਦੁਆਰਾ ਭੱਠ ਸਾਹਿਬ ਪੱਟੀ ਵਿਖੇ ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।