02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਪੰਜਾਬ ਦੇ ਬਿਜਲੀ ਸੰਕਟ ਨੇ ਮਾਨ ਸਰਕਾਰ ਦੀ ਪੋਲ ਖੋਲ੍ਹੀ-ਬਾਜਵਾ

ਅਜੀਤ ਡੈਸਕ 24-06-2026

ਚੰਡੀਗੜ੍ਹ, 23 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੂਬੇ ਵਿਚ ਗਹਿਰੇ ਹੋ ਰਹੇ ਬਿਜਲੀ ਸੰਕਟ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਲਾਪਰਵਾਹੀ, ਯੋਜਨਾਬੰਦੀ ਦੀ ਕਮੀ ਅਤੇ ਪ੍ਰਸ਼ਾਸਨਿਕ ਅਯੋਗਤਾ ਨੇ ਪੰਜਾਬ ਨੂੰ ਅਜਿਹੇ ਸਮੇਂ ਗੰਭੀਰ ਸੰਕਟ ਵਿਚ ਧੱਕ ਦਿੱਤਾ ਹੈ, ਜਦੋਂ ਤਿੱਖੀ ਗਰਮੀ ਤੇ ਝੋਨੇ ਦੀ ਲੁਆਈ ਦੇ ਸੀਜ਼ਨ ਕਾਰਨ ਬਿਜਲੀ ਦੀ ਮੰਗ ਸਿਖਰ ’ਤੇ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਦੀ ਮੰਗ ਵਿਚ ਹਰ ਸਾਲ ਆਉਣ ਵਾਲੇ ਅਨੁਮਾਨਿਤ ਵਾਧੇ ਲਈ ਸਮੇਂ ਸਿਰ ਤਿਆਰੀ ਕਰਨ ਵਿਚ ਨਾਕਾਮ ਰਹੀ।

ਪਿਛਲੀ ਖ਼ਬਰ ਮਜੀਠੀਆ ਨੇ ਮੁੱਖ ਮੰਤਰੀ ਦੀ ਵਿਵਾਦਤ ਵੀਡੀਓ ਦੀ ਸਰਕਾਰ ਵਲੋਂ ਕਰਵਾਈ ਫੋਰੈਂਸਿਕ ਜਾਂਚ ਰਿਪੋਰਟ ’ਤੇ ਉਠਾਏ ਸਵਾਲ ਅਗਲੀ ਖ਼ਬਰ ਬਠਿੰਡਾ ’ਚ ਭਾਜਪਾ ਆਗੂ ਡਾ. ਤਰਸੇਮ ਗਰਗ ਦੇ ਕਲੀਨਿਕ ’ਤੇ ਪੈਟਰੋਲ ਬੰਬ ਨਾਲ ਹਮਲਾ, ਜਾਨੀ ਨੁਕਸਾਨ ਤੋਂ ਬਚਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।