03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਬਹਿਬਲਕਲਾਂ ਗੋਲੀਕਾਂਡ ਦੀ ਐੱਸ. ਆਈ.ਟੀ. ਅੱਗੇ ਪੇਸ਼ ਹੋਏ ਵਿਜੇ ਸਾਂਪਲਾ

ਅਜੀਤ ਡੈਸਕ 24-06-2026

ਜਲੰਧਰ, 23 ਜੂਨ (ਸ਼ਿਵ)-ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਅੱਜ 2015 ਦੇ ਬਹੁਚਰਚਿਤ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਬਣਾਈ ਗਈ ਐੱਸ. ਆਈ. ਟੀ. ਅੱਗੇ ਪੇਸ਼ ਹੋਏ । ਐੱਸ. ਆਈ. ਟੀ. ਨੇ ਸ੍ਰੀ ਵਿਜੇ ਸਾਂਪਲਾ ਨੂੰ ਐੱਸ. ਆਈ. ਟੀ. (ਵਿਸ਼ੇਸ਼ ਜਾਂਚ ਟੀਮ) ਅੱਗੇ ਅੱਜ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ ਸੀ। ਪੀ. ਏ. ਪੀ. ਵਿਚ ਐੱਸ. ਆਈ. ਟੀ. ਅੱਗੇ ਪੇਸ਼ ਹੋਣ ਤੋਂ ਪਹਿਲਾਂ ਉਹ ਸਰਕਟ ਹਾਊਸ ਪਹੁੰਚੇ ਜਿੱਥੇ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਸਮਰਥਕਾਂ ਨੇ ਉਨ੍ਹਾਂ ਦੇ ਹੱਕ ਵਿਚ ਨਾਅਰੇ ਲਗਾਏ। ਸ੍ਰੀ ਸਾਂਪਲਾ ਨੇ ਐੱਸ. ਆਈ. ਟੀ. ਕੋਲ ਪੇਸ਼ੀ ਭੁਗਤਣ ਤੋਂ ਬਾਅਦ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਐੱਸ. ਆਈ. ਟੀ. ਅੱਗੇ ਪੇਸ਼ ਹੋਣ ਤੋਂ ਬਾਅਦ ਉਨ੍ਹਾਂ ਤੋਂ ਦਸਤਾਵੇਜ਼ ਮੰਗੇ ਹਨ ਤੇ ਜਿਨਾਂ ਵਿਚ ਉਨ੍ਹਾਂ ਵਲੋਂ 2018 ਵਿਚ ਰਾਜਪਾਲ ਨੂੰ ਦਿੱਤੇ ਮੰਗ ਪੱਤਰ ਦੀ ਕਾਪੀ ਮੰਗੀ ਗਈ ਸੀ ਪਰ ਉਨ੍ਹਾਂ ਨੂੰ ਅਜੇ ਕਾਪੀ ਉਪਲਬਧ ਨਹੀਂ ਕਰਵਾਈ। ਵਿਜੇ ਸਾਂਪਲਾ ਨੇ ਦੱਸਿਆ ਕਿ ਐੱਸ. ਆਈ. ਟੀ. ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੂੰ ਦਸਤਾਵੇਜ਼ ਉਪਲਬਧ ਕਰਵਾ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਰਕਟ ਹਾਊਸ ਵਿਚ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕੀਤਾ । ਇਸ ਮੌਕੇ ਸਾਬਕਾ ਵਿਧਾਇਕ ਸ੍ਰੀ ਸ਼ੀਤਲ ਅੰਗੁਰਾਲ, ਦੀਵਾਨ ਅਮਿੱਤ ਅਰੋੜਾ, ਕੌਂਸਲਰ ਕੰਵਰ ਸਰਤਾਜ ਸਿੰਘ, ਰਮੇਸ਼ ਸ਼ਰਮਾ, ਪ੍ਰਦੀਪ ਖੁੱਲਰ, ਸੁਭਾਸ਼ ਸੂਦ ਤੇ ਹੋਰ ਵੀ ਵੱਡੀ ਗਿਣਤੀ ਵਿਚ ਵਰਕਰ ਹਾਜਰ ਸਨ।

ਪਿਛਲੀ ਖ਼ਬਰ ਜ਼ਮੀਨੀ ਵਿਵਾਦ ਕਾਰਨ ਇਕ ਵਿਅਕਤੀ ਦਾ ਕਤਲ ਅਗਲੀ ਖ਼ਬਰ ਜਲੰਧਰ ਨੇੜੇ ਦਰਦਨਾਕ ਹਾਦਸਾ, ਸਕਾਰਪੀਓ ਨੂੰ ਅੱਗ ਲੱਗਣ ਕਾਰਨ ਵਿਅਕਤੀ ਜ਼ਿੰਦਾ ਸੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।