03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਜ਼ਮੀਨੀ ਵਿਵਾਦ ਕਾਰਨ ਇਕ ਵਿਅਕਤੀ ਦਾ ਕਤਲ

ਅਜੀਤ ਡੈਸਕ 24-06-2026

ਡੇਹਲੋਂ, 23 ਜੂਨ (ਅੰਮ੍ਰਿਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਅਧੀਨ ਪੈਂਦੇ ਇਲਾਕੇ ਅੰਦਰ ਟਿੱਬਾ ਪੁਲ ’ਤੇ ਅੱਜ ਸ਼ਾਮ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ਦੌਰਾਨ ਜਿੱਥੇ ਗੋਲੀਆਂ ਚਲੀਆਂ ਉਸਦੇ ਨਾਲ ਹੀ ਇਕ ਧਿਰ ਵਲੋਂ ਤੇਜ਼ ਹਥਿਆਰਾਂ ਨਾਲ ਇਕ ਵਿਅਕਤੀ ਨੂੰ ਬੁਰੀ ਤਰ੍ਹਾਂ ਵੱਢ ਦਿੱਤਾ, ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਅਰਜਨ ਸਿੰਘ (ਕਰੀਬ 70 ਸਾਲ) ਵਾਸੀ ਟਿੱਬਾ ਵਜੋਂ ਹੋਈ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਟਿੱਬਾ ਪੁਲ ਨੇੜੇ ਦੋ ਧਿਰਾਂ ਦਰਮਿਆਨ ਕਿਸੇ ਪ੍ਰਾਪਰਟੀ ਨੂੰ ਲੈ ਕੇ ਲੰਮੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ, ਕਿ ਅੱਜ ਦੇਰ ਸ਼ਾਮ ਕਰੀਬ 5 ਵਜੇ ਤੋਂ ਬਾਅਦ ਉਕਤ ਪਲਾਟ ਅੰਦਰ ਆਪਸੀ ਝਗੜੇ ਦੌਰਾਨ ਗੋਲੀਆਂ ਚੱਲ ਗਈਆਂ, ਜਿਸ ਕਾਰਨ ਇਕ ਧਿਰ ਵਲੋਂ ਸਵਿੰਦਰ ਸਿੰਘ ਉਰਫ ਬਿੰਦਰ ’ਤੇ ਤੇਜ਼ ਹਥਿਆਰਾਂ ਨਾਲ ਵਾਰ ਕੀਤੇ, ਜਿਸ ਦੀ ਮੌਕੇ ’ਤੇ ਮੌਤ ਹੋ ਗਈ। ਏ. ਸੀ. ਪੀ ਗਿੱਲ ਅਤੇ ਡੇਹਲੋਂ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ ਹੋਏ ਸਨ । ਮ੍ਰਿਤਕ ਦੀ ਪਤਨੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਾਡੇ ਗੁਆਂਢੀਆਂ ਦਾ ਇਕ ਪਲਾਟ ਨੂੰ ਲੈ ਕੇ ਕਿਸੇ ਨਾਲ ਝਗੜਾ ਚੱਲ ਰਿਹਾ ਸੀ, ਜਿਨ੍ਹਾਂ ਦੀ ਆਪਸੀ ਲੜਾਈ ਅੱਜ ਦੇਰ ਸ਼ਾਮ ਹੋ ਗਈ। ਉਨ੍ਹਾਂ ਨੂੰ ਰੋਕਣ ਲਈ ਮੇਰਾ ਪਤੀ ਤੇ ਹੋਰ ਲੋਕ ਇਕੱਤਰ ਹੋ ਗਏ, ਪਰ ਪਿੰਡ ਟਿੱਬਾ ਵਿਚ ਰਹਿੰਦੇ ਨੌਜਵਾਨਾਂ ਨੇ ਸਵਿੰਦਰ ਸਿੰਘ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਤਨੀ ਵਲੋਂ ਪੁਲਿਸ ਕੋਲ ਬਿਆਨ ਦਰਜ ਕਰਵਾਏ ਗਏ ਹਨ, ਜਿਸ ’ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਹੜਤਾਲ ਮੁਲਤਵੀ, ਹਰਪਾਲ ਸਿੰਘ ਚੀਮਾ ਨਾਲ ਮੀਟਿੰ... ਅਗਲੀ ਖ਼ਬਰ ਬਹਿਬਲਕਲਾਂ ਗੋਲੀਕਾਂਡ ਦੀ ਐੱਸ. ਆਈ.ਟੀ. ਅੱਗੇ ਪੇਸ਼ ਹੋਏ ਵਿਜੇ ਸਾਂਪਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।