04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਮਾਮਲਾ ਸ਼ੰਭੂ ਨੇੜੇ ਰੇਲਵੇ ਪਟੜੀ ’ਤੇ ਹੋਏ ਧਮਾਕੇ ਦਾ, ਐੱਨ.ਆਈ.ਏ. ਅਦਾਲਤ ਨੇ ਪੰਜ ਮੁਲਜ਼ਮ 23 ਜੁਲਾਈ ਤੱਕ ਨਿਆਂਇਕ ਹਿਰਾਸਤ ’ਚ ਭੇਜੇ

ਅਜੀਤ ਡੈਸਕ 24-06-2026

ਐੱਸ. ਏ. ਐੱਸ. ਨਗਰ, 23 ਜੂਨ (ਕਪਿਲ ਵਧਵਾ)-ਸ਼ੰਭੂ ਬਾਰਡਰ ਨੇੜੇ ਰੇਲਵੇ ਪਟੜੀ ‘ਤੇ ਹੋਏ ਆਈ. ਈ. ਡੀ. ਧਮਾਕੇ ਦੇ ਮਾਮਲੇ ਦੀ ਜਾਂਚ ਕਰ ਰਹੀ ਐਨ. ਆਈ. ਏ. ਵਲੋਂ ਰਿਮਾਂਡ ‘ਤੇ ਲਏ ਗਏ ਪੰਜ ਮੁਲਜ਼ਮਾਂ ਨੂੰ ਮੰਗਲਵਾਰ ਨੂੰ ਬਲੈਕ ਕਮਾਂਡੋਜ਼ ਦੀ ਸਖ਼ਤ ਸੁਰੱਖਿਆ ਹੇਠ ਮੁਹਾਲੀ ਦੀ ਵਿਸ਼ੇਸ਼ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ 23 ਜੁਲਾਈ ਤੱਕ ਨਿਆਂਇਕ ਹਿਰਾਸਤ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਭੇਜ ਦਿੱਤਾ ਗਿਆ। ਅਦਾਲਤ ‘ਚ ਪੇਸ਼ ਕੀਤੇ ਗਏ ਮੁਲਜ਼ਮਾਂ ‘ਚ ਬਾਬਾ ਗੁਰਜਿੰਦਰ ਸਿੰਘ ਉਰਫ਼ ਬੇਅੰਤ ਬਾਬਾ, ਸਤਨਾਮ ਸਿੰਘ ਉਰਫ਼ ਸੱਤਾ, ਪ੍ਰਦੀਪ ਸਿੰਘ ਖ਼ਾਲਸਾ, ਕੁਲਵਿੰਦਰ ਸਿੰਘ ਉਰਫ਼ ਬੱਗਾ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਸ਼ਾਮਿਲ ਸਨ। ਜ਼ਿਕਰਯੋਗ ਹੈ ਕਿ 27 ਅਪ੍ਰੈਲ ਨੂੰ ਪਟਿਆਲਾ ਪੁਲਿਸ ਦੇ ਅਧਿਕਾਰ ਖੇਤਰ ਤਹਿਤ ਪੈਂਦੀ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਆਈ. ਈ. ਡੀ. ਧਮਾਕਾ ਹੋਇਆ ਸੀ। ਜਾਂਚ ਅਨੁਸਾਰ ਧਮਾਕਾਖੇਜ਼ ਸਮੱਗਰੀ ਪਲਾਂਟ ਕਰਨ ਦੌਰਾਨ ਜਗਰੂਪ ਸਿੰਘ ਦੀ ਮੌਤ ਹੋ ਗਈ ਸੀ। ਇਸ ਮਗਰੋਂ ਪੁਲਿਸ ਨੇ ਮਾਮਲਾ ਦਰਜ ਕਰਕੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਪਿਛਲੀ ਖ਼ਬਰ ਪੇਂਡੂ ਖੇਤਰਾਂ ’ਚ ਕੰਮ ਕਰਦੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਸ਼ੁਰੂ ਅਗਲੀ ਖ਼ਬਰ ਲੈਂਡ ਪੋਰਟ ਅਟਾਰੀ ਸਰਹੱਦ ਵਿਖੇ ‘ਐਂਟੀ ਹਿਊਮਨ ਟ੍ਰੈਫਿਕਿੰਗ’ ਵਿਸ਼ੇ ’ਤੇ ਦੋ ਦਿਨਾ ਸੈਮੀਨਾਰ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।