04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਹਰਪਾਲ ਸਿੰਘ ਚੀਮਾ ਵਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਅਜੀਤ ਡੈਸਕ 24-06-2026

ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ’ਤੇ ਤੁਰੰਤ ਕਾਰਵਾਈ ਦੇ ਨਿਰਦੇਸ਼
ਚੰਡੀਗੜ੍ਹ, 23 ਜੂਨ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਇੱਥੇ ਚਾਰ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਨ ਲਈ ਮੀਟਿੰਗਾਂ ਕੀਤੀਆਂ । ਆਪਣੇ ਦਫ਼ਤਰ ਵਿਖੇ ਉੱਚ ਪੱਧਰੀ ਮੀਟਿੰਗਾਂ ਦੌਰਾਨ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵਲੋਂ ਸੌਂਪੇ ਗਏ ਮੰਗ ਪੱਤਰਾਂ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ਮੁਲਾਜ਼ਮਾਂ ਵਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ’ਤੇ ਹਮਦਰਦੀ ਪੂਰਵਕ ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।઺ਉਨ੍ਹਾਂ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਦੇ ਮੁਲਾਜ਼ਮਾਂ ਨੂੰ ਸਮੇਂ ਸਿਰ ਰਾਹਤ ਦੇਣ ਲਈ ਪਹਿਲਾਂ ਤੋਂ ਵਿਚਾਰ ਅਧੀਨ ਮਾਮਲਿਆਂ ਦੀ ਪ੍ਰਸ਼ਾਸਕੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦਾਂ ਨੂੰ ਭਰੋਸਾ ਦਿੰਦਿਆ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਬੇਮਿਸਾਲ ਯੋਗਦਾਨ ਦਾ ਦਿਲੋਂ ਸਤਿਕਾਰ ਕਰਦੀ ਹੈ।઺ਉਨ੍ਹਾਂ ਪ੍ਰਸ਼ਾਸਕੀ ਸਕੱਤਰਾਂ ਤੇ ਵਿਭਾਗਾਂ ਦੇ ਮੁਖੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪ੍ਰਕਿਰਿਆਤਮਕ ਦੇਰੀ ਤੋਂ ਬਚਣ ਦੇ ਨਿਰਦੇਸ਼ ਦਿੱਤੇ ਤੇ ਕਿਹਾ ઺ਮੌਜੂਦਾ ਸਮੇਂ ਵਿਚ ਵਿਚਾਰ ਅਧੀਨ ਸਾਰੇ ਪ੍ਰਸਤਾਵਾਂ ਨੂੰ ਸੁਚਾਰੂ ਬਣਾਇਆ ਜਾਵੇ ਤੇ ਇੱਕ ਸਪੱਸ਼ਟ, ਸਮਾਂਬੱਧ ਢਾਂਚੇ ਦੇ ਅੰਦਰ ਕੈਬਨਿਟ ਸਬ-ਕਮੇਟੀ ਦੇ ਸਾਹਮਣੇ ਲਿਆਂਦਾ ਜਾਵੇ।઺ਵਿੱਤ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਸੂਬਾ ਸਰਕਾਰ ਤੇ ਇਸ ਦੇ ਮੁਲਾਜ਼ਮਾਂ ਵਿਚਕਾਰ ਸੁਖਾਵੇਂ, ਲਾਹੇਵੰਦ ਅਤੇ ਪਾਰਦਰਸ਼ੀ ਸਬੰਧਾਂ ਨੂੰ ਬਣਾਈ ਰੱਖਣਾ ਹੈ। ਇਨ੍ਹਾਂ ਮੀਟਿੰਗਾਂ ਵਿਚ ਮੁੱਖ ਤੌਰ ’ਤੇ ਯੂਨੀਅਨਾਂ ਦੇ ਨੁਮਾਇੰਦੇ ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੰਧਾ, ਜਗਮੋਹਨ ਸਿੰਘ, ਰਾਜਵਿੰਦਰ ਸਿੰਘ, ਨਵਜੋਤ ਸਿੰਘ, ਅਮਨਦੀਪ ਕੰਬੋਜ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਭਾਜਪਾ ਆਗੂ ਦੇ ਬੇਟੇ ਦੀ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਸਬੂਤ-ਕੁਲਦੀਪ ਧਾਲੀਵਾਲ ਅਗਲੀ ਖ਼ਬਰ ਰਛਪਾਲ ਕੌਰ ਢਿੱਲੋਂ ਬਣੇ ਲੌਂਗੋਵਾਲ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।