29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਜ਼ਾਅਲੀ ਫੋਰੈਂਸਿਕ ਜਾਂਚ ਰਿਪੋਰਟ ਨੇ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕੀਤਾ-ਵਡਾਲਾ, ਫਿਲੌਰ

ਅਜੀਤ ਡੈਸਕ 25-06-2026
ਜਲੰਧਰ, 24 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਜਨਰਲ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਤੇ ਸਾਬਕਾ ਕੈਬਨਿਟ ਮੰਤਰੀ ਸਰਵਣ ਸਿੰਘ ਫਿਲੌਰ ਨੇ ਕਿਹਾ ਹੈ ਕਿ ਜਾਅਲੀ ਫੋਰੈਂਸਿਕ ਰਿਪੋਰਟ ਮਾਮਲੇ ’ਚ ਪੰਜਾਬ ਸਰਕਾਰ ਦਾ ਚਿਹਰਾ ਪੂਰੀ ਤਰ੍ਹਾਂ ਨਾਲ ਬੇਨਕਾਬ ਹੋ ਗਿਆ ਹੈ ਤੇ ਇਸ ਨੇ ਸਰਕਾਰ ਨੂੰ ਇਕ ਤਰ੍ਹਾਂ ਨਾਲ ਕਟਹਿਰੇ ’ਚ ਲਿਆ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਅੱਜ ਇੱਥੇ ‘ਅਜੀਤ’ ਭਵਨ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਮੁੱਖ ਮੰਤਰੀ ਸੱਚੇ ਸਨ ਤਾਂ ਉਨ੍ਹਾਂ ਨੂੰ ਆਪਣੇ ਆਪ ਨੂੰ ਸਾਬਤ ਕਰਨ ਲਈ ਫੋਰੈਂਸਿਕ ਕੰਪਨੀ ਨੂੰ ਪੈਸੇ ਦੇਣ ਦੀ ਕੀ ਲੋੜ ਸੀ । ਉਨ੍ਹਾਂ ਕਿਹਾ ਕਿ ਮੌਜੂਦਾ ਘਟਨਕ੍ਰਮ ਨੇ ਸਾਬਤ ਕਰ ਦਿੱਤਾ ਹੈ ਕਿ ਸਿਆਸਤ ’ਚ ਕਿਸ ਕਦਰ ਤੱਕ ਗਿਰਾਵਟ ਆ ਚੁੱਕੀ ਹੈ ਤੇ ਸਿਆਸੀ ਆਗੂ ਆਪਣੀ ਕੁਰਸੀ ਬਚਾਉਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਜਥੇਦਾਰ ਵਡਾਲਾ ਤੇ ਫਿਲੌਰ ਨੇ ਕਿਹਾ ਕਿ ਇਸ ਸਮੁੱਚੇ ਮਾਮਲੇ ਨਾਲ ਪੰਜਾਬ ਸਰਕਾਰ ਦੀ ਲਗਾਤਾਰ ਖਿੱਲੀ ਉੱਡ ਰਹੀ ਹੈ ਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਨਾਲ ਸੰਬੰਧਿਤ ਸਾਰੀ ਸੱਚਾਈ ਲੋਕਾਂ ਦੇ ਸਾਹਮਣੇ ਰੱਖੇ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਧੇ ਤੌਰ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ ਤੇ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਜਲਦ ਤੋਂ ਜਲਦ ਸੱਚਾਈ ਲੋਕਾਂ ਦੇ ਸਨਮੁੱਖ ਰੱਖਣ।
ਪਿਛਲੀ ਖ਼ਬਰ ਨਸ਼ੇ ਨਾਲ ਦੋ ਵਿਅਕਤੀਆਂ ਦੀ ਮੌਤ ਅਗਲੀ ਖ਼ਬਰ ਪਿੰਡ ਬੂਥਗੜ੍ਹ ਵਿੱਚ ਇੱਕ ਨਵ-ਵਿਆਹੇ ਜੋੜੇ ਵਲੋਂ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।