30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਬੜੂ ਸਾਹਿਬ ਵਿਖੇ ਸੰਤ ਤੇਜਾ ਸਿੰਘ ਜੀ ਦੀ 61ਵੀ ਬਰਸੀ ਨੂੰ ਸਮਰਪਿਤ ਸਮਾਗਮ 1 ਜੁਲਾਈ ਤੋਂ

ਅਜੀਤ ਡੈਸਕ 25-06-2026
ਸੰਗਰੂਰ, ਚੀਮਾ ਮੰਡੀ, 24 ਜੂਨ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ) - ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ ਅਨਿੰਨ ਸੇਵਕ ਸੰਤ ਤੇਜਾ ਸਿੰਘ (ਐਮ.ਏ.) ਦੀ 61ਵੀ ਬਰਸੀ ਨੂੰ ਸਮਰਪਿਤ ਸਾਲਾਨਾ 'ਸੰਤ ਸਮਾਗਮ' 1 ਤੋਂ 3 ਜੁਲਾਈ ਤੱਕ ਗੁਰਦੁਆਰਾ ਬੜੂ ਸਾਹਿਬ ਵਿਖੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਕਲਗੀਧਰ ਟਰੱਸਟ ਬੜੂ ਸਾਹਿਬ ਦੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ ਨੇ ਦੱਸਿਆ ਕਿ 1 ਤੋਂ 3 ਜੁਲਾਈ ਤੱਕ ਸੰਤ ਜੀ ਦੀ ਬਰਸੀ ਮੌਕੇ ਤਿੰਨੇ ਦਿਨ ਸਵੇਰ-ਸ਼ਾਮ ਪਹੁੰਚੇ ਰਾਗੀ, ਢਾਡੀ ਜਥੇ ਅਤੇ ਸੰਤ ਮਹਾਪੁਰਸ਼ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਉਕਤ ਟਰੱਸਟ ਅਧੀਨ ਵੱਖ ਵੱਖ ਅਕਾਲ ਅਕੈਡਮੀਆਂ ਅਤੇ ਯੂਨੀਵਰਸਿਟੀਆ ਦੇ ਵਿਦਿਆਰਥੀ ਵੀ ਸੰਗਤਾਂ ਨੂੰ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ 1 ਤੋਂ 3 ਜੁਲਾਈ ਤੱਕ ਗੁ. ਸਾਹਿਬ ਨਾਨਕਸਰ ਚੀਮਾ ਅਤੇ 5 ਜੁਲਾਈ ਨੂੰ ਗੁ. ਬੰਗਲਾ ਸਾਹਿਬ ਨਵੀ ਦਿੱਲੀ ਵਿਖੇ ਗੁ. ਪ੍ਰਬੰਧਕ ਕਮੇਟੀ ਦਿੱਲੀ ਦੇ ਵਿਸ਼ੇਸ਼ ਸਹਿਯੋਗ ਸਦਕਾ ਸੰਤ ਤੇਜਾ ਸਿੰਘ ਜੀ ਦੀ 61ਵੀ ਬਰਸੀ ਮਨਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਜਿੱਥੇ 101 ਸ੍ਰੀ ਸਾਹਿਜ ਪਾਠਾਂ ਦੇ ਭੋਗ ਪਾਏ ਜਾਣਗੇ, ਓਥੇ ਨਾਲ ਹੀ 3 ਜੁਲਾਈ ਨੂੰ ਸਵੇਰੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ।
ਪਿਛਲੀ ਖ਼ਬਰ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਐਕਟ ਨੂੰ ਬਦਲਣ ਦੀ ਕਾਰਵਾਈ ਮਹਾਰਾਸ਼ਟਰ ਸਰਕਾਰ ਤੁਰੰਤ ਬੰਦ ਕਰੇ- ਬਾਬਾ ਬਲਬੀਰ ਸਿੰਘ 9... ਅਗਲੀ ਖ਼ਬਰ ਮੁੱਖ ਮੰਤਰੀ ਦੇ 'ਬਾਈਕਾਟ' ਸੰਬੰਧੀ ਗੁਰਦੁਆਰਾ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਬਾਹਰ 'ਫ਼ਲੈਕਸ ਬੋਰਡ' ਲਗਾਉਣ ਦੀ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।