30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

10ਵੀਂ ਅਤੇ 12ਵੀਂ ਸ਼੍ਰੇਣੀ ਦੀ ਜੁਲਾਈ 2026 ਦੀ ਅਨੁਪੂਰਕ ਪ੍ਰੀਖਿਆ 6 ਜੁਲਾਈ ਤੋਂ

ਅਜੀਤ ਡੈਸਕ 25-06-2026
ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਸ਼੍ਰੇਣੀ ਦੀ ਜੁਲਾਈ 2026 ਦੀ ਅਨੁਪੂਰਕ ਪ੍ਰੀਖਿਆ 6 ਜੁਲਾਈ ਤੋਂ ਸਿੱਖਿਆ ਬੋਰਡ ਵਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਦੀ ਜੁਲਾਈ 2026 ਦੀ ਅਨੁਪੂਰਕ ਪ੍ਰੀਖਿਆ (ਰੀ-ਅਪੀਅਰ/ਕੰਪਾਰਟਮੈਂਟ, ਵਾਧੂ ਵਿਸ਼ਾ, ਕਾਰਗੁਜ਼ਾਰੀ) 6 ਜੁਲਾਈ ਤੋਂ 16 ਜੁਲਾਈ ਤੱਕ, ਜਦਕਿ 12ਵੀਂ ਸ਼੍ਰੇਣੀ ਦੀ ਜੁਲਾਈ 2026 ਦੀ ਅਨੁਪੂਰਕ ਪ੍ਰੀਖਿਆ (ਰੀ-ਅਪੀਅਰ/ ਕੰਪਾਰਟਮੈਂਟ, ਵਾਧੂ ਵਿਸ਼ਾ, ਕਾਰਗੁਜ਼ਾਰੀ) 4 ਜੁਲਾਈ ਤੋਂ 6 ਜੁਲਾਈ ਤੱਕ ਬੋਰਡ ਵਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 10ਵੀਂ ਅਤੇ 12ਵੀਂ ਸ਼੍ਰੇਣੀ ਲਈ ਪ੍ਰੀਖਿਆ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਸੰਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ 'ਤੇ ਉਪਲੱਬਧ ਹੈ।
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਬਠਿੰਡਾ ਦੇ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਪੱਤਰ ’ਤੇ ਮੋਦੀ ਸਰਕਾਰ ਵਲੋਂ ਡੀ.ਏ.ਪੀ. ਦੀ ਸਪਲਾਈ ਯਕੀਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।