01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਆਮ ਆਦਮੀ ਪਾਰਟੀ ’ਚ ਸ਼ਾਮਿਲ, ਮੁੱਖ ਮੰਤਰੀ ਨੇ ਕੀਤਾ ਸਵਾਗਤ

ਅਜੀਤ ਡੈਸਕ 26-06-2026

ਬਟਾਲਾ, 25 ਜੂਨ (ਸਤਿੰਦਰ ਸਿੰਘ)-ਪੰਜਾਬ ਦੀ ਸਿਆਸਤ ਵਿਚ ਇਕ ਮਹੱਤਵਪੂਰਨ ਘਟਨਾਕ੍ਰਮ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਸਮਰਥਕਾਂ ਤੇ ਵਰਕਰਾਂ ਨੇ ਵੀ ਆਮ ਆਦਮੀ ਪਾਰਟੀ ਵਿਚ ਆਪਣੀ ਸ਼ਮੂਲੀਅਤ ਦਰਜ ਕਰਵਾਈ। ਮਾਹਲ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਹਿਤ ਅੱਜ ਅਕਾਲੀ ਦਲ ਦੇ ਕਾਦੀਆਂ ਤੋਂ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕਰਦਾ ਹਾਂ। ਮਾਹਲ ਨੇ ਕਿਹਾ ਕਿ ਉਨ੍ਹਾਂ ਦੇ ਸਮਰਥਕਾਂ, ਵਰਕਰਾਂ ਅਤੇ ਹਲਕੇ ਦੇ ਲੋਕਾਂ ਦੀ ਇੱਛਾ ਸੀ ਕਿ ਉਹ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਆਮ ਆਦਮੀ ਪਾਰਟੀ ਨਾਲ ਜੁੜਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਹੋਰ ਲੋਕ ਭਲਾਈ ਦੇ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਅਤੇ ਸਰਕਾਰ ਦੀ ਪਾਰਦਰਸ਼ੀ ਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਸ: ਗੁਰਇਕਬਾਲ ਸਿੰਘ ਮਾਹਲ ਲੰਬੇ ਸਮੇਂ ਤੋਂ ਕਾਦੀਆਂ ਹਲਕੇ ਦੀ ਰਾਜਨੀਤੀ ਵਿਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ ਅਤੇ ਇਕ ਪ੍ਰਭਾਵਸ਼ਾਲੀ ਆਗੂ ਵਜੋਂ ਜਾਣੇ ਜਾਂਦੇ ਹਨ। ਹਾਲ ਹੀ ਵਿਚ ਹੋਈਆਂ ਨਗਰ ਕੌਂਸਲ ਚੋਣਾਂ ਦੌਰਾਨ ਮਾਹਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਵਾਰਡਾਂ ਵਿਚ ਜਿੱਤ ਹਾਸਲ ਕੀਤੀ ਸੀ।

ਪਿਛਲੀ ਖ਼ਬਰ ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ ਅਗਲੀ ਖ਼ਬਰ ਕੌਮਾਂਤਰੀ ਹਥਿਆਰ ਤਸਕਰੀ ਦਾ ਗਰੋਹ ਬੇਨਕਾਬ ਅਫਗਾਨੀ ਨਾਗਰਿਕ ਸਮੇਤ 7 ਤਸਕਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।