01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਆਸਟਰੇਲੀਆ ਦੇ ਸੰਸਦ ਮੈਂਬਰ ਲੀ ਤਰਲਾਮਿਸ

ਅਜੀਤ ਡੈਸਕ 26-06-2026

ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)-ਆਸਟਰੇਲੀਆ ਦੇ ਸੂਬੇ ਵਿਕਟੋਰੀਆ ਤੋਂ ਸੰਸਦ ਮੈਂਬਰ ਮਿਸਟਰ ਲੀ ਤਰਲਾਮਿਸ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਪੁੱਜੇ। ਉਨ੍ਹਾਂ ਦੇ ਨਾਲ ਭਾਰਤੀ ਮੂਲ ਦੇ ਆਸਟਰੇਲੀਅਨ ਲੇਬਰ ਪਾਰਟੀ ਦੇ ਸਿਆਸੀ ਆਗੂ ਅਭਿਮੰਨਿਊ ਕੁਮਾਰ ਵੀ ਸਨ। ਸੂਚਨਾ ਕੇਂਦਰ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਰਣਧੀਰ ਸਿੰਘ ਵਰਪਾਲ ਵਲੋਂ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਬਾਰੇ ਸੰਖੇਪ ਜਾਣਕਾਰੀ ਦਿੱਤੀ ਗਈ। ਆਸਟਰੇਲੀਅਨ ਸਾਂਸਦ ਨੇ ਪਰਿਵਾਰ ਸਮੇਤ ਲੰਗਰ ਗੁਰੂ ਰਾਮਦਾਸ ਜੀ ਵਿਖੇ ਕੁਝ ਸਮਾਂ ਪ੍ਰਸ਼ਾਦੇ ਪਕਾਉਣ ਦੀ ਸੇਵਾ ਵੀ ਕੀਤੀ। ਬਾਅਦ ਵਿਚ ਸੂਚਨਾ ਕੇਂਦਰ ਵਿਖੇ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ ਅਤੇ ਜਤਿੰਦਰਪਾਲ ਸਿੰਘ ਵਲੋਂ ਲੀ ਤਰਲਾਮਿਸ ਅਤੇ ਅਭਿਮੰਨਿਊ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ।

ਪਿਛਲੀ ਖ਼ਬਰ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਸੀ.ਬੀ.ਐਸ.ਈ . ਦੇਸ਼ ਭਰ ਦੇ ਵਿਦਿਆਰਥੀਆਂ, ਮਾਪਿਆਂ ਤੇ ਸਕੂਲਾਂ ਤੋਂ ਲਵੇਗਾ ਸੁਝਾਅ ਅਗਲੀ ਖ਼ਬਰ ਮਾਮਲਾ ਕਲੀਨਿਕ ’ਤੇ ਹੋਏ ਪੈਟਰੋਲ ਬੰਬ ਹਮਲੇ ਦਾ-3-3 ਹਜ਼ਾਰ ਰੁਪਏ ਦੇ ਲਾਲਚ ’ਚ ਸੁੱਟਿਆ ਸੀ ਪੈਟਰੋਲ ਬੰਬ, ਦੋ ਗ੍ਰਿਫ਼ਤਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।