01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਬਠਿੰਡਾ ’ਚ ਬਜ਼ੁਰਗ ਔਰਤ ਨਾਲ ਜਬਰ ਜਨਾਹ

ਅਜੀਤ ਡੈਸਕ 26-06-2026

ਬਠਿੰਡਾ, 25 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ’ਚ ਇਕ 80 ਸਾਲਾ ਬਜ਼ੁਰਗ ਔਰਤ ਨਾਲ ਕਥਿਤ ਤੌਰ ’ਤੇ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਸਥਾਨਕ ਸਿਵਲ ਹਸਪਤਾਲ ’ਚ ਜੇਰੇ ਇਲਾਜ ਹੈ। ਇਸ ਸੰਬੰਧੀ ਭਾਜਪਾ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਸਰਾਂ ਅਤੇ ਸੋਨੀਆ ਨਾਇਰ ਨੇ ਕਿਹਾ ਕਿ ਇਹ ਘਟਨਾ ਸਵੇਰ ਕਰੀਬ 3 ਵਜੇ ਦੀ ਦੱਸੀ ਜਾ ਰਹੀ ਹੈ, ਦੋਸ਼ ਹੈ ਕਿ ਮੁਲਜ਼ਮ ਜੋ ਕਿ ਪੀੜ੍ਹਤ ਔਰਤ ਦੇ ਗੁਆਂਢ ਵਿਚ ਰਹਿਣ ਵਾਲਾ ਹੈ, ਕੰਧ ਟੱਪ ਕੇ ਘਰ ’ਚ ਦਾਖ਼ਲ ਹੋਇਆ ਅਤੇ ਇਸ ਘਿਣਾਉਣੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਿਆ। ਸੁਖਪਾਲ ਸਿੰਘ ਸਰਾਂ ਦੇ ਦਾਅਵੇ ਅਨੁਸਾਰ ਇਸ ਵਾਰਦਾਤ ਵਿਚ ਇਕ ਤੋਂ ਤਿੰਨ ਵਿਅਕਤੀਆਂ ਦੀ ਸ਼ਮੂਲੀਅਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਔਰਤ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਦੇ ਸਰੀਰ ’ਤੇ ਗੰਭੀਰ ਸੱਟਾਂ ਦੇ ਨਿਸ਼ਾਨ ਹਨ। ਸੁਖਪਾਲ ਸਿੰਘ ਸਰਾਂ ਨੇ ਦੋਸ਼ ਲਗਾਇਆ ਕਿ ਜਦੋਂ ਬਜ਼ੁਰਗ ਔਰਤ ਇਨਸਾਫ਼ ਲਈ ਪੁਲਿਸ ਕੋਲ ਪਹੁੰਚੀ ਤਾਂ ਉਨ੍ਹਾਂ ਨੂੰ ਤੁਰੰਤ ਮਦਦ ਦੇਣ ਦੀ ਬਜਾਏ ਖ਼ੁਦ ਹਸਪਤਾਲ ਜਾਣ ਲਈ ਕਿਹਾ। ਉਨ੍ਹਾਂ ਦੋਸ਼ ਲਗਾਏ ਕਿ ਮੈਡੀਕਲ ਜਾਂਚ ਵਿਚ ਹੋਈ ਦੇਰੀ ਕਾਰਨ ਮਹੱਤਵਪੂਰਨ ਸਬੂਤ ਪ੍ਰਭਾਵਿਤ ਹੋ ਸਕਦੇ ਹਨ ਅਤੇ ਇਸ ਮਾਮਲੇ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ। ਇਸ ਮਾਮਲੇ ਸੰਬੰਧੀ ਥਾਣਾ ਥਰਮਲ ਦੇ ਮੁੱਖ ਅਫ਼ਸਰ ਹਰਜੀਵਨ ਨੇ ਕਿਹਾ ਕਿ ਉਨ੍ਹਾਂ ਕੋਲ ਕਿਸੇ ਨੇ ਵੀ ਬਿਆਨ ਦਰਜ ਨਹੀ ਕਰਵਾਏ ਹਨ, ਜੇਕਰ ਬਿਆਨ ਦਰਜ ਕਰਵਾਏ ਜਾਂਦੇ ਹਨ, ਤਾਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਚਾਉਣ ਲਈ ਪੂਰਾ ਸਰਕਾਰੀ ਤੰਤਰ ਸਰਗਰਮ, ਹਰ ਰੋਜ਼ ਬਦਲੇ ਜਾ ਰਹੇ ਹਨ ਬਿਆਨ-ਮਜੀਠੀਆ ਅਗਲੀ ਖ਼ਬਰ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਸੀ.ਬੀ.ਐਸ.ਈ . ਦੇਸ਼ ਭਰ ਦੇ ਵਿਦਿਆਰਥੀਆਂ, ਮਾਪਿਆਂ ਤੇ ਸਕੂਲਾਂ ਤੋਂ ਲਵੇਗਾ ਸੁਝਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।