31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਐਕਟ ’ਚ ਤਬਦੀਲੀਆਂ ਕਰਨ ਦਾ ਮਾਮਲਾ ਬੇਹੱਦ ਗੰਭੀਰ-ਚੰਦੂਮਾਜਰਾ

ਅਜੀਤ ਡੈਸਕ 26-06-2026

ਫ਼ਤਹਿਗੜ੍ਹ ਸਾਹਿਬ, 24 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਕੋਰ ਕਮੇਟੀ ਮੈਂਬਰ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਵਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਸ੍ਰੀ ਨਾਂਦੇੜ ਸਾਹਿਬ ਦੇ ਪ੍ਰਬੰਧ ਨੂੰ ਸਿੱਧੇ ਤੌਰ ’ਤੇ ਆਪਣੇ ਹੱਥਾਂ ਵਿਚ ਲੈਣ ਲਈ 1956 ਦੇ ਐਕਟ ਵਿਚ ਤਬਦੀਲੀਆਂ ਕਰਨ ਦਾ ਮਾਮਲਾ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇ ਹਫ਼ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਇਕ ਵਫ਼ਦ ਵਲੋਂ ਘੱਟ ਗਿਣਤੀਆਂ ਬਾਰੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇਗੀ। ਫ਼ਤਹਿਗੜ੍ਹ ਸਾਹਿਬ ਵਿਚ ਸੀਨੀਅਰ ਆਗੂ ਦਰਬਾਰਾ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਮਹਾਰਾਸ਼ਟਰ ਸਰਕਾਰ ਕੋਲ ਸਿੱਖ ਕੌਮ ਦੇ ਗੁਰਧਾਮਾਂ ਦੇ ਪ੍ਰਬੰਧ ਵਿਚ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਦਾ ਮਸਲਾ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ ਅਤੇ ਸਿੱਖ ਸੰਸਥਾਵਾਂ ਦੀ ਖ਼ੁਦਮੁਖ਼ਤਿਆਰੀ ਤੇ ਧਾਰਮਿਕ ਮਰਿਆਦਾ ਨੂੰ ਕਿਸੇ ਵੀ ਕੀਮਤ ’ਤੇ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ। ਉੱਥੇ ਹੀ ਪਿਛਲੇ ਦਿਨੀਂ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿਚ ਸਿੱਖ ਕੌਮ ਨਾਲ ਵਾਪਰੀਆਂ ਘਟਨਾਵਾਂ ਦਾ ਮਾਮਲਾ ਵੀ ਕੇਂਦਰੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਜਾਵੇਗਾ।

ਪਿਛਲੀ ਖ਼ਬਰ ਤਖ਼ਤ ਸਾਹਿਬਾਨ ਦੀ ਸੇਵਾ-ਸੰਭਾਲ ਦਾ ਪੰਥਕ ਜੁਗਤ ਅਨੁਸਾਰੀ ਨਿਜ਼ਾਮ ਸਮੇਂ ਦੀ ਵੱਡੀ ਲੋੜ- ਪੰਚ ਪ੍ਰਧਾਨੀ ਜਥਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਚਾਉਣ ਲਈ ਪੂਰਾ ਸਰਕਾਰੀ ਤੰਤਰ ਸਰਗਰਮ, ਹਰ ਰੋਜ਼ ਬਦਲੇ ਜਾ ਰਹੇ ਹਨ ਬਿਆਨ-ਮਜੀਠੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।