31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਤਖ਼ਤ ਸਾਹਿਬਾਨ ਦੀ ਸੇਵਾ-ਸੰਭਾਲ ਦਾ ਪੰਥਕ ਜੁਗਤ ਅਨੁਸਾਰੀ ਨਿਜ਼ਾਮ ਸਮੇਂ ਦੀ ਵੱਡੀ ਲੋੜ- ਪੰਚ ਪ੍ਰਧਾਨੀ ਜਥਾ

ਅਜੀਤ ਡੈਸਕ 26-06-2026

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ’ਤੇ ਸਰਕਾਰੀ ਦਖ਼ਲ ਵਧਾਉਣ ਦੇ ਯਤਨਾ ਦਾ ਕੀਤਾ ਵਿਰੋਧ
ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)-ਪੰਚ ਪ੍ਰਧਾਨੀ ਜਥੇ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿਚ ਸਰਕਾਰੀ ਦਖ਼ਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ ਅਕਾਲ ਤਖ਼ਤ ਸਾਹਿਬ ਦੀ ਸਾਖ ਨੂੰ ਲੱਗ ਰਹੀ ਢਾਹ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪਰਮਜੀਤ ਸਿੰਘ ਗਾਜ਼ੀ ਵਲੋਂ ਜਾਰੀ ਸਾਂਝੇ ਬਿਆਨ ਵਿਚ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰੈਣ ਸਿੰਘ ਚੌੜਾ, ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ ਅਤੇ ਭਾਈ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਖਾਲਸਾ ਪੰਥ ਦਾ ਸਰਵਉੱਚ ਅਸਥਾਨ ਹੈ ਅਤੇ ਇਸ ਨੂੰ ਵੋਟ-ਸਿਆਸਤ ਦੇ ਟਕਰਾਵਾਂ ਦਾ ਮੰਚ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਹਾਲੀਆ ਸਮੇਂ ਵਿਚ ਅਜਿਹੇ ਮਸਲੇ ਅਕਾਲ ਤਖ਼ਤ ਸਾਹਿਬ ਤੋਂ ਵਿਚਾਰੇ ਅਤੇ ਐਲਾਨੇ ਜਾ ਰਹੇ ਹਨ, ਜਿਨ੍ਹਾਂ ਨੂੰ ਸਿਧਾਂਤਕ ਤੌਰ ‘ਤੇ ਉੱਥੇ ਨਹੀਂ ਲਿਆਂਦਾ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿਚ ਸੰਸਾਰ ਭਰ ਦੀਆਂ ਸਿੱਖ ਸੰਗਤਾਂ ਦੀ ਸ਼ਮੂਲੀਅਤ ਨਾਲ ਤਖ਼ਤ ਸਾਹਿਬਾਨ ਦੀ ਸੇਵਾ-ਸੰਭਾਲ ਲਈ ਪੰਥਕ ਜੁਗਤ ਅਨੁਸਾਰੀ ਨਿਜ਼ਾਮ ਸਿਰਜਣਾ ਸਮੇਂ ਦੀ ਵੱਡੀ ਲੋੜ ਹੈ।

ਪਿਛਲੀ ਖ਼ਬਰ ਸੰਤ ਬਾਬਾ ਗੁਰਦਿਆਲ ਸਿੰਘ ਵਲੋਂ ਬਾਬਾ ਬਲਵੰਤ ਸਿੰਘ ਮੈਮੋਰੀਅਲ ਹਸਪਤਾਲ ਨੂੰ ਹਾਈਟੈੱਕ ਐਂਬੂਲੈਂਸ ਭੇਟ ਅਗਲੀ ਖ਼ਬਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਐਕਟ ’ਚ ਤਬਦੀਲੀਆਂ ਕਰਨ ਦਾ ਮਾਮਲਾ ਬੇਹੱਦ ਗੰਭੀਰ-ਚੰਦੂਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।