31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਨਾਂਦੇੜ ਸਿੱਖ ਗੁਰਦੁਆਰਾ ਐਕਟ ਰੱਦ ਕਰਨਾ ਮੰਦਭਾਗਾ-ਜਥੇ: ਬਾਬਾ ਟੇਕ ਸਿੰਘ

ਅਜੀਤ ਡੈਸਕ 26-06-2026

ਤਲਵੰਡੀ ਸਾਬੋ (ਬਠਿੰਡਾ), 25 ਜੂਨ (ਰਣਜੀਤ ਸਿੰਘ ਰਾਜੂ)- ਮਹਾਂਰਾਸ਼ਟਰ ਸਰਕਾਰ ਵਲੋਂ ‘ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਐਕਟ 1956’ ਨੂੰ ਰੱਦ ਕਰਨ ਦੀ ਦਿੱਤੀ ਗਈ ਪ੍ਰਵਾਨਗੀ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਇਸ ਨੂੰ ਮੰਦਭਾਗਾ ਦੱਸਿਆ ਅਤੇ ਕਿਹਾ ਕਿ ਵੱਖ-ਵੱਖ ਰਾਜਾਂ ’ਚ ਸਿੱਖ ਕੌਮ, ਸਿੱਖ ਸੰਸਥਾਵਾਂ ਅਤੇ ਪਵਿੱਤਰ ਗੁਰਧਾਮਾਂ ਦੇ ਪ੍ਰਬੰਧਾਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ ਚੁਫੇਰਿਓਂ ਘੇਰਾਬੰਦੀ ਡੂੰਘੀ ਚਿੰਤਾ ਦਾ ਵਿਸ਼ਾ ਹੈ। ਇਤਿਹਾਸਕ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ 70 ਸਾਲ ਪੁਰਾਣੇ ਕਾਨੂੰਨੀ ਚੌਖਟੇ ਨੂੰ ਤੋੜ ਕੇ ਪ੍ਰਬੰਧਕੀ ਬੋਰਡ ਨੂੰ ਭੰਗ ਕਰਨਾ ਅਤੇ ਨਵਾਂ ਕਾਨੂੰਨ ਲਿਆਉਣਾ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਸਰਕਾਰੀ ਦਖ਼ਲਅੰਦਾਜ਼ੀ ਹੈ। ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਅਤੇ ਪੰਜ ਪਿਆਰਿਆਂ ਵਲੋਂ ਜਤਾਈ ਗਈ ਅਸਹਿਮਤੀ ਦਾ ਪੂਰਨ ਸਮਰਥਨ ਕਰਦਿਆਂ ਬਾਬਾ ਟੇਕ ਸਿੰਘ ਨੇ ਕਿਹਾ ਕਿ ਸਰਕਾਰ ਆਧੁਨਿਕਤਾ ਅਤੇ ਪਾਰਦਰਸ਼ਤਾ ਦੇ ਨਾਂਅ ’ਤੇ ਸਿੱਖਾਂ ਦੇ ਪੰਜ ਤਖ਼ਤਾਂ ਵਿਚੋਂ ਇਕ ਅਹਿਮ ਤਖ਼ਤ ਦੇ ਪ੍ਰਬੰਧ ਨੂੰ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੀ ਹੈ, ਜਿਸ ਨੂੰ ਕੌਮ ਕਦੇ ਪ੍ਰਵਾਨ ਨਹੀਂ ਕਰੇਗੀ।

ਪਿਛਲੀ ਖ਼ਬਰ ਬਿਜਲੀ ਸਪਲਾਈ ਪੂਰੀ ਨਾ ਹੋਣ ਕਾਰਨ ਝੋਨੇ ਦੀ ਲਵਾਈ ਪਛੜ ਰਹੀ-ਹਰਮੀਤ ਸਿੰਘ ਕਾਦੀਆਂ ਅਗਲੀ ਖ਼ਬਰ ਨੰਬਰਦਾਰ ਯੂਨੀਅਨ (ਗਾਲਿਬ) ਵਲੋਂ ਮੁੱਖ ਮੰਤਰੀ ਨੂੰ ਮਾਣ ਭੱਤਾ ਵਧਾਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।