15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਵਿਜੀਲੈਂਸ ਬਿਊਰੋ ਵਲੋਂ ਇਕ ਲੱਖ ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਅਜੀਤ ਡੈਸਕ 27-06-2026
ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਇਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਕਥਿਤ ਦੋਸ਼ੀ ਨਿਖਿਲ ਗਰਗ ਜਗਰਾਉਂ ਵਿਖੇ ਤੈਨਾਤ ਹੈ ਅਤੇ ਉਸ ਕੋਲ ਦੋਰਾਹਾ ਦਫ਼ਤਰ ਦਾ ਵਾਧੂ ਚਾਰਜ ਸੀ। ਕਥਿਤ ਦੋਸ਼ੀ ਨੂੰ ਉਸ ਦੀ ਰਿਹਾਇਸ਼ ਪਟਿਆਲਾ ਤੋਂ ਇਕ ਲੱਖ ਰੁਪਏ ਰਿਸ਼ਵਤ ਲੈਂਦੇ ਕਾਬੂ ਕੀਤਾ ਗਿਆ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇਕ ਸਹਿਕਾਰੀ ਸਭਾ ਦੇ ਮੈਨੇਜਰ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਦੋਰਾਹਾ ਵਿਖੇ ਉਸ ਦੀ ਬਦਲੀ ਦੀ ਅਰਜ਼ੀ ਦੀ ਸਿਫ਼ਾਰਸ਼ ਕਰਨ ਬਦਲੇ ਉਸ ਤੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਵਿੰਗ (ਈ.ਓ.ਡਬਲਯੂ.) ਲੁਧਿਆਣਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਮੁਲਜ਼ਮ ਸਹਾਇਕ ਰਜਿਸਟਰਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਈ.ਓ.ਡਬਲਯੂ. ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਆਪਣਾ ਨਵਾਂ ਰੂਹਾਨੀ ਗੀਤ ‘ਓਹਦੀਆਂ ਖੇਡਾਂ’ ਲੈ ਕੇ ਸਰੋਤਿਆਂ ਦੇ ਹੋਏ ਰੂ-ਬੂ-ਰੂ ਅਗਲੀ ਖ਼ਬਰ ਰਾਜਪੁਰਾ ’ਚ ਪ੍ਰਾਪਰਟੀ ਡੀਲਰ ਦੇ ਦਫ਼ਤਰ ’ਤੇ ਚੱਲੀਆਂ ਗੋਲੀਆਂ ਦੋ ਨੌਜਵਾਨਾਂ ਨੇ ਮਾਰਨ ਦੀ ਨੀਅਤ ਨਾਲ ਕੀਤਾ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।