15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਭਾਰਤੀ ਜਨਤਾ ਪਾਰਟੀ ਨੇ ਮੇਅਰ ਤੇ ਕੌਂਸਲ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਸੂਬਾਈ ਆਗੂਆਂ ਨੂੰ ਸੌਂਪੀ ਕਮਾਨ

ਅਜੀਤ ਡੈਸਕ 27-06-2026
ਚੰਡੀਗੜ੍ਹ, 26 ਜੂਨ (ਸੰਦੀਪ ਕੁਮਾਰ ਮਾਹਨਾ) - ਪੰਜਾਬ ’ਚ ਮੇਅਰ ਅਤੇ ਨਗਰ ਕੌਂਸਲ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਆਪਣੀਆਂ ਸੰਗਠਨਾਤਮਕ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਦਿਆਂ ਵੱਖ-ਵੱਖ ਸ਼ਹਿਰਾਂ ਲਈ ਸੂਬੇ ਦੇ ਸੀਨੀਅਰ ਆਗੂਆਂ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਕੀਤੀਆਂ ਇਨ੍ਹਾਂ ਨਿਯੁਕਤੀਆਂ ਦਾ ਉਦੇਸ਼ ਚੋਣ ਪ੍ਰਕਿਰਿਆ ਦੌਰਾਨ ਪ੍ਰਭਾਵਸ਼ਾਲੀ ਤਾਲਮੇਲ, ਸੰਗਠਨਾਤਮਕ ਨਿਗਰਾਨੀ ਅਤੇ ਚੋਣੀ ਪ੍ਰਬੰਧਨ ਨੂੰ ਸੁਚਾਰੂ ਬਣਾਉਣਾ ਦੱਸਿਆ ਗਿਆ ਹੈ। ਪਾਰਟੀ ਵਲੋਂ ਜਾਰੀ ਸੂਚੀ ਅਨੁਸਾਰ ਨਗਰ ਨਿਗਮ ਚੋਣਾਂ ਲਈ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੂੰ ਪਠਾਨਕੋਟ, ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅਬੋਹਰ ਦਾ ਇੰਚਾਰਜ ਬਣਾਇਆ ਗਿਆ ਹੈ। ਇਸੇ ਤਰ੍ਹਾਂ ਨਗਰ ਕੌਂਸਲ ਪ੍ਰਧਾਨ ਚੋਣਾਂ ਲਈ ਸੂਬਾ ਮੀਤ ਪ੍ਰਧਾਨ ਕੇ.ਡੀ. ਭੰਡਾਰੀ ਨੂੰ ਫਾਜ਼ਿਲਕਾ, ਸੂਬਾ ਮੀਤ ਪ੍ਰਧਾਨ ਸੁਰਜੀਤ ਜਿਆਣੀ ਨੂੰ ਮਾਨਸਾ, ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਜਗਰਾਉਂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਮੁਹਾਲੀ ਦੇ ਨਯਾਗਾਂਵ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਪਾਰਟੀ ਵਲੋਂ ਨਿਯੁਕਤ ਕੀਤੇ ਗਏ ਸਾਰੇ ਇੰਚਾਰਜ ਤਜਰਬੇਕਾਰ ਆਗੂ ਹਨ। ਇਨ੍ਹਾਂ ਦੀ ਅਗਵਾਈ ਹੇਠ ਚੋਣ ਪ੍ਰਕਿਰਿਆ ਦੌਰਾਨ ਬਿਹਤਰ ਤਾਲਮੇਲ ਅਤੇ ਪਾਰਦਰਸ਼ਤਾ ਯਕੀਨੀ ਬਣੇਗੀ।
ਪਿਛਲੀ ਖ਼ਬਰ ਦਲ ਖ਼ਾਲਸਾ ਵਲੋਂ ਸਿੱਖ ਵਿਧਾਇਕਾਂ ਤੇ ਮੰਤਰੀਆਂ ਨੂੰ ਰਾਜਨੀਤੀ ਨਾਲੋਂ ਧਰਮ ਅਤੇ ਪਾਰਟੀ ਨਾਲੋਂ ਪੰਥ ਨੂੰ ਤਰਜੀਹ ਦੇਣ ਦੀ ਅਪ... ਅਗਲੀ ਖ਼ਬਰ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਨਾਲ ਸੰਬੰਧਿਤ 1956 ਦੇ ਐਕਟ ਨੂੰ ਰੱਦ ਕਰਨ ਦੀ ਕਾਰਵਾਈ ਨੂੰ ਤੁਰੰਤ ਰੋਕਿਆ ਜਾਵੇ-ਇਆਲ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।