15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

6 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

ਅਜੀਤ ਡੈਸਕ 27-06-2026
ਫ਼ਿਰੋਜ਼ਪੁਰ, 26 ਜੂਨ (ਗੁਰਿੰਦਰ ਸਿੰਘ)-ਏ.ਐੱਨ.ਟੀ.ਐੱਫ. ਫ਼ਿਰੋਜ਼ਪੁਰ ਰੇਂਜ ਦੀ ਟੀਮ ਨੇ 6 ਕਿੱਲੋ 76 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਆਈ.ਜੀ. ਗੁਰਿੰਦਰ ਬੀਰ ਸਿੰਘ ਨੇ ਦੱਸਿਆ ਕਿ ਡੀ.ਐੱਸ.ਪੀ. ਪ੍ਰਿਥੀਪਾਲ ਸਿੰਘ ਦੀ ਅਗਵਾਈ ਹੇਠ ਸਬ-ਇੰਸਪੈਕਟਰ ਹਰਦੇਵ ਸਿੰਘ ਦੀ ਟੀਮ ਨੇ ਢਾਬਾ ਜੀਵਾਂ ਅਰਾਈਂ, ਥਾਣਾ ਗੁਰੂਹਰਸਹਾਏ, ਜ਼ਿਲ੍ਹਾ ਫ਼ਿਰੋਜ਼ਪੁਰ ਨੇੜੇ ਨਾਕਾਬੰਦੀ ਦੌਰਾਨ ਇਹ ਸਫਲ ਕਾਰਵਾਈ ਕੀਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਲਰਾਜ ਸਿੰਘ ਉਰਫ਼ ਬਾਜ਼ (25) ਪੁੱਤਰ ਦਰਸ਼ਨ ਸਿੰਘ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖਾ (29) ਪੁੱਤਰ ਸੁਰਜੀਤ ਸਿੰਘ, ਦੋਵੇਂ ਵਾਸੀ ਪਿੰਡ ਮਸਤੇ ਕੇ, ਥਾਣਾ ਆਰਿਫ਼ ਕੇ, ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਕਿੱਲੋ 76 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਨੰਬਰ ਪੀਬੀ-74-1019 ਵੀ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬਲਰਾਜ ਸਿੰਘ ਖ਼ਿਲਾਫ਼ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ, ਜਦਕਿ ਸੁਖਵਿੰਦਰ ਸਿੰਘ ਖ਼ਿਲਾਫ਼ ਚੋਰੀ, ਲੜਾਈ-ਝਗੜੇ ਅਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਤਿੰਨ ਮਾਮਲੇ ਪਹਿਲਾਂ ਹੀ ਦਰਜ ਹਨ। ਉਹ ਕਰੀਬ ਡੇਢ ਮਹੀਨਾ ਪਹਿਲਾਂ ਜ਼ਮਾਨਤ ’ਤੇ ਰਿਹਾਅ ਹੋਇਆ ਸੀ। ਏ.ਆਈ.ਜੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਕਾਦੀਆਂ ਦਾ ਜਥੇਬੰਦਕ ਢਾਂਚਾ ਭੰਗ ਅਗਲੀ ਖ਼ਬਰ ਸ਼ਿਵਾਲਿਕ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।