15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਕਾਦੀਆਂ ਦਾ ਜਥੇਬੰਦਕ ਢਾਂਚਾ ਭੰਗ

ਅਜੀਤ ਡੈਸਕ 27-06-2026
ਚੰਡੀਗੜ੍ਹ, 26 ਜੂਨ (ਪ੍ਰੋ. ਅਵਤਾਰ ਸਿੰਘ) -ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਕਾਦੀਆਂ ਵਿਚਲੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਥੇਬੰਦਕ ਢਾਂਚੇ ਨੂੰ ਭੰਗ ਕਰ ਦਿੱਤਾ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹਲਕਾ ਕਾਦੀਆਂ ਦੇ ਸਮੁੱਚੇ ਜਥੇਬੰਦਕ ਢਾਂਚੇ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਹਲਕੇ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵੱਡੀ ਗਿਣਤੀ ਵਿਚ ਆਪਣੇ ਸਮਰਥਕਾਂ ਤੇ ਵਰਕਰਾਂ ਨੂੰ ਨਾਲ ਲੈ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਸਨ।
ਪਿਛਲੀ ਖ਼ਬਰ ਪੰਜਾਬ ਪੁਲਿਸ ਨੇ ਸਾਈਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਜਾਮ ਕੀਤੇ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾ... ਅਗਲੀ ਖ਼ਬਰ 6 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।