15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਭਾਰਤ ਤੋਂ ਗਏ ਜਥੇ ਦਾ ਭਰਵਾਂ ਸਵਾਗਤ

ਅਜੀਤ ਡੈਸਕ 27-06-2026
ਸ੍ਰੀ ਕਰਤਾਰਪੁਰ ਸਾਹਿਬ, 26 ਜੂਨ (ਗੁਰਚਰਨਜੀਤ ਸਿੰਘ ਬਾਵਾ)-ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਆਏ ਜਥੇ ਦਾ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਪਾਕਿਸਤਾਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਮੈਂਬਰ ਜਥੇ ਦੇ ਪ੍ਰਧਾਨ ਖੁਸ਼ਵਿੰਦਰ ਸਿੰਘ ਭਾਟੀਆ, ਸ਼੍ਰੋਮਣੀ ਕਮੇਟੀ ਮੈਂਬਰ ਪੱਟੀ ਤੋਂ ਬੀਬੀ ਹਰਜਿੰਦਰ ਕੌਰ, ਹਰਿਆਣਾ ਦੇ ਪ੍ਰਧਾਨ ਬਾਬਾ ਜਗਤਾਰ ਸਿੰਘ ਤੇ ਦਿੱਲੀ ਦੇ ਪ੍ਰਧਾਨ ਹਰਵਿੰਦਰ ਸਿੰਘ ਖ਼ਾਲਸਾ ਨੂੰ ਗੁਲਦਸਤੇ ਦੇ ਕੇ ਸਵਾਗਤ ਕੀਤਾ। ਸੰਗਤ ਨੇ ਰਾਤ ਹੀ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਤੇ ਕੀਰਤਨ ਦਾ ਅਨੰਦ ਮਾਣਿਆ। ਇਸ ਜਗ੍ਹਾ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਖੇਤੀ ਕੀਤੀ ਸੀ। ਸੰਗਤ ਪਾਕਿਸਤਾਨ ਦੇ ਸਿੰਧ ਪ੍ਰਾਂਤ, ਪੇਸ਼ਾਵਾਰ, ਸਿਆਲਕੋਟ ਆਦਿ ਥਾਵਾਂ ਤੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਵਾਸਤੇ ਆਈ ਹੋਈ ਸੀ।
ਪਿਛਲੀ ਖ਼ਬਰ 26 ਹਜ਼ਾਰ ਤੋਂ ਵੱਧ ਕਿਸਾਨਾਂ ਵਲੋਂ 3.41 ਲੱਖ ਏਕੜ ’ਚ ਝੋਨੇ ਦੀ ਸਿੱਧੀ ਬਿਜਾਈ ਅਗਲੀ ਖ਼ਬਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਖੁਦਮੁਖ਼ਤਿਆਰ ਸਰੂਪ ਬਰਕਰਾਰ ਰੱਖਿਆ ਜਾਵੇ- ਹਰਸਿਮਰਤ ਕੌਰ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।