15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਪੰਜਾਬ ਦੀਆਂ 9 ਜੇਲ੍ਹਾਂ ਨੂੰ ਮਿਲੀਆਂ ਨਵੀਆਂ ਐਂਬੂਲੈਂਸਾਂ

ਅਜੀਤ ਡੈਸਕ 27-06-2026
ਸੰਗਰੂਰ, 26 ਜੂਨ (ਸੁਖਵਿੰਦਰ ਸਿੰਘ ਫੁੱਲ) – ਪੰਜਾਬ ਦੀਆਂ 9 ਜੇਲ੍ਹਾਂ ਨੂੰ ਨਵੀਆਂ ਐਂਬੂਲੈਂਸਾਂ ਦੇਣ ਦੇ ਆਦੇਸ਼ ਜਾਰੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਨ੍ਹਾਂ ਜੇਲ੍ਹਾਂ ਨੂੰ ਇਹ ਐਂਬੂਲੈਂਸਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਉਨ੍ਹਾਂ ਵਿੱਚ ਸੰਗਰੂਰ, ਬਰਨਾਲਾ, ਪਟਿਆਲਾ, ਅੰਮ੍ਰਿਤਸਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਗੁਰਦਾਸਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਜੇਲ੍ਹਾਂ ਸ਼ਾਮਿਲ ਹਨ। ਇਸ ਗੱਲ ਦੀ ਪੁਸ਼ਟੀ ਕਰਦਿਆਂ ਜੇਲ੍ਹ ਸੁਪਰਡੈਂਟ ਸੰਗਰੂਰ ਆਰ.ਐਸ. ਭੰਗੂ ਨੇ ਦੱਸਿਆ ਕਿ ਜੇਲ੍ਹਾਂ ਵਿਚ ਬੰਦ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਿੱਚ ਆਉਂਦੀ ਦਿੱਕਤ ਖ਼ਤਮ ਕਰਨ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਉੱਤੇ ਡੀ.ਜੀ.ਪੀ. ਜੇਲ੍ਹਾਂ ਵੱਲੋਂ ਇਹ ਕਦਮ ਪੁੱਟਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਜ਼ਿਲ੍ਹਾ ਜੇਲ੍ਹ ਵਿੱਚ ਬੰਦੀਆਂ ਦੀ ਵਧ ਰਹੀ ਗਿਣਤੀ ਨੂੰ ਵੇਖਦਿਆਂ ਇੱਥੇ ਦੋ ਨਵੀਆਂ ਬੈਰਕਾਂ ਬਣਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚੋਂ ਇੱਕ ਦੀ ਸਮਰਥਾ ਇੱਕ ਸੌ ਅਤੇ ਦੂਜੀ ਦੀ ਸਮਰਥਾ 16 ਹੋਵੇਗੀ। ਇਸੇ ਤਰ੍ਹਾਂ ਇਸ ਜੇਲ੍ਹ ਵਿੱਚ ਕੈਦੀਆਂ ਦੇ ਹਿਤਾਂ ਲਈ ਉਨ੍ਹਾਂ ਨੂੰ ਪੜ੍ਹਾਈ ਵੱਲ ਮੋੜਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਨਵਾਂ ਐਕਟ ਲਿਆਉਣ ਦੇ ਪ੍ਰਸਤਾਵ ਦਾ ਤਿੱਖਾ ਵਿਰੋਧ ਅਗਲੀ ਖ਼ਬਰ ਧਾਰਮਿਕ ਮਰਿਆਦਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਮਨਜ਼ੂਰ ਨਹੀਂ- ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।